Punjab News: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ‘DRY DAY’ ਦਾ ਐਲਾਨ
Punjab News: ਸੋਮਵਾਰ ਰਾਤ 12 ਵਜੇ ਤੋਂ ਬੁੱਧਵਾਰ ਨੂੰ ਸਵੇਰੇ 10 ਵਜੇ ਤਕ ਰਹਿਣਗੇ ਲਾਗੂ
In view of the panchayat elections, 'DRY DAY' was announced on Tuesday
Punjab News: ਪੰਜਾਬ ਰਾਜ ਚੋਣ ਕਮਿਸ਼ਨ ਨੇ 2024 ਦੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਮਹੱਤਵਪੂਰਨ ਫ਼ੈਸਲਾ ਲਿਆ ਹੈ। ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ 2024 ਨੂੰ ਰਾਤ 12 ਵਜੇ ਤੋਂ ਲੈ ਕੇ 16 ਅਕਤੂਬਰ 2024 ਦੀ ਸਵੇਰ 10 ਵਜੇ ਤੱਕ ਪੰਜਾਬ ਦੇ ਪਿੰਡਾਂ ਵਿਚ ਡ੍ਰਾਈ ਡੇਅ ਐਲਾਨਿਆ ਗਿਆ ਹੈ।
ਇਸ ਦੌਰਾਨ ਸੂਬੇ ਦੇ ਪਿੰਡਾਂ ਵਿਚ ਸ਼ਰਾਬ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਇਸ ਸੰਬੰਧੀ ਜਾਣਕਾਰੀ ਦੇਣ ਲਈ ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਕਾਰਜਕਾਰੀ ਕਮਿਸ਼ਨਰ ਅਤੇ ਆਬਕਾਰੀ ਵਿਭਾਗ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਡ੍ਰਾਈ ਡੇਅ ਦਾ ਐਲਾਨ 15 ਅਕਤੂਬਰ ਦੀ ਅੱਧੀ ਰਾਤ ਤੋਂ ਲਾਗੂ ਹੋਵੇਗਾ ਅਤੇ ਇਹ ਰੋਕ 16 ਅਕਤੂਬਰ ਸਵੇਰ 10 ਵਜੇ ਤਕ ਜਾਰੀ ਰਹੇਗੀ।