ਆਬਕਾਰੀ ਤੇ ਕਰ ਵਿਭਾਗ ਨੇ ਫੜ੍ਹੀ ਜਾਅਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਬਕਾਰੀ ਤੇ ਕਰ ਵਿਭਾਗ ਪੰਜਾਬ ਨੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਡਾਇਰੈਕਟਰ ਇੰਨਵੈਸਟੀਗੇਸ਼ਨ ਆਬਕਾਰੀ ਤੇ...

Fake Alcohol-Making Factory

ਚੰਡੀਗੜ੍ਹ (ਸਸਸ) : ਆਬਕਾਰੀ ਤੇ ਕਰ ਵਿਭਾਗ ਪੰਜਾਬ ਨੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਡਾਇਰੈਕਟਰ ਇੰਨਵੈਸਟੀਗੇਸ਼ਨ ਆਬਕਾਰੀ ਤੇ ਕਰ ਵਿਭਾਗ, ਸ਼੍ਰੀ ਗੁਰਚੈਨ ਸਿੰਘ ਧਨੌਆ ਏ.ਆਈ.ਜੀ. ਆਬਕਾਰੀ ਤੇ ਕਰ ਵਿਭਾਗ ਸਮੇਤ ਸਟਾਫ ਮੋਬਾਇਲ ਵਿੰਗ ਪਟਿਆਲਾ, ਮੋਬਾਇਲ ਵਿੰਗ ਚੰਡੀਗੜ੍ਹ ਅਤੇ ਸਮੇਤ ਆਬਕਾਰੀ ਸਟਾਫ ਜਿਲ੍ਹਾ ਮੋਹਾਲੀ ਨੇ ਲਾਲੜੂ ਨੇੜੇ ਟੋਲ ਪਲਾਜਾ ਦੇ ਸਾਹਮਣੇ ਇੱਕ ਨਜਾਇਜ ਢੰਗ ਨਾਲ ਜਾਅਲੀ ਸ਼ਰਾਬ ਬਣਾਉਣ ਦੀ ਫੈਕਟਰੀ ਦਾ ਪਰਦਾ ਫਾਸ਼ ਕੀਤਾ।

ਕੱਚ ਦੀ ਪੈਮਾਨਾ ਸੁਰਾਹੀ, ਖਾਲੀ 11970 ਬੋਤਲਾਂ, ਬੋਤਲਾਂ ਦੇ 157000 ਢੱਕਣ, ਲਗਭਗ 200 ਪਉਏ ਮਿਸ ਇੰਡੀਆ(ਉੱਤਰ ਪ੍ਰਦੇਸ਼ ਵਿਚ ਵਿਕਣ ਯੋਗ), 14 ਬੋਤਲਾਂ ਖਾਸਾ ਮੋਟਾ ਸੰਤਰਾ (ਪੰਜਾਬ ਵਿਚ ਵਿਕਣ ਯੋਗ), ਇਕ ਟਰੱਕ ਅਤੇ ਹੋਰ ਸਾਜੋ ਸਮਾਨ ਬਰਾਮਦ ਕੀਤਾ। ਇਸ ਸਬੰਧੀ ਥਾਣਾ ਲਾਲੜੂ ਵਿਚ ਵਿਭਾਗ ਵਲੋਂ ਪਰਚਾ ਦਰਜ ਕਰਵਾ ਦਿਤਾ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਸਬੰਧੀ ਅਗਲੇਰੀ ਪੁਖਤਾ ਕਾਰਵਾਈ ਲਈ ਕੇਸ ਪੁਲਿਸ ਵਿਭਾਗ ਦੇ ਹਵਾਲੇ ਕਰ ਦਿਤਾ ਗਿਆ ਹੈ।  

ਮਾਰਕਾ ਚੱਢਾ ਸ਼ੂਗਰ ਇੰਡਸਟਰੀ ਪ੍ਰਾਈਵੇਟ ਲਿਮੀਟੇਡ, ਯੂਨਿਟ ਦੋ ਕੀੜੀ ਅਫਗਾਨਾ ਜਿਲ੍ਹਾ ਗੁਰਦਾਸਪੁਰ ਦੇ 91 ਹਜ਼ਾਰ ਸੀਲ ਢੱਕਣਾਂ ਦੇ 9 ਡੱਬੇ, ਪਲਾਸਟਿਕ ਦੇ ਦੋ ਕੈਮੀਕਲ ਵਾਲੇ ਖਾਲੀ ਡਰੰਮ ਅਤੇ ਜਾਅਲੀ ਸ਼ਰਾਬ ਬਣਾਉਣ ਦਾ ਹੋਰ ਸਾਜੋ ਸਮਾਨ ਬਰਾਮਦ ਕੀਤਾ ਗਿਆ ਸੀ। ਵਿਭਾਗ ਦੇ ਨੁਮਾਇੰਦੇ ਵਲੋਂ ਦੱਸਿਆ ਗਿਆ ਕਿ ਭਵਿੱਖ ਵਿਚ ਵੀ ਨਜ਼ਾਇਜ ਸ਼ਰਾਬ ਦੇ ਧੰਦੇ ਤੇ ਨੱਥ ਪਾਉਣ ਲਈ ਵਿਭਾਗ ਵਲੋਂ ਪੂਰੇ ਸੂਬੇ ਵਿਚ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਇਸ ਧੰਦੇ ਵਿਚ ਸ਼ਾਮਿਲ ਦੌਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।