ਪੱਟੀ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਸਣੇ ਤਿੰਨ ਪੁਲਿਸ ਮੁਲਾਜਮ ਸਸਪੈਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅਧੀਨ ਜ਼ਿਲ੍ਹਾ...

Traffic Incharge

ਪੱਟੀ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫ਼ਸਰ ਐਸਐਸਪੀ ਧਰੁਵ ਦਹੀਆ ਵੱਲੋਂ ਸਖ਼ਤੀ ਕਰਦਿਆਂ ਬੀਤੇ ਦਿਨੀਂ ਟ੍ਰੈਫ਼ਿਕ ਪੁਲਿਸ ਦੇ ਤਿੰਨ ਕਰਮਚਾਰੀਆਂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਸਸਪੈਂਡ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਪੱਟੀ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਏਐਸਆਈ ਸਲਵਿੰਦਰ ਸਿੰਘ ਲੱਧੂ ਆਪਣੇ ਸਾਥੀ ਕਰਮਚਾਰੀਆਂ ਬਲਕਾਰ ਸਿੰਘ ਅਤੇ ਗੁਰਭੇਜ ਸਿੰਘ ਨਾਲ ਮਿਲ ਕੇ ਨੈਸ਼ਨਲ ਹਾਈਵੇ ਨੰਬਰ 54 ਪਿੰਡ ਖਾਰਾ ਦੇ ਪੁਲ ਉਤੇ ਨਾਕਾ ਲਗਾ ਕੇ ਟਰੱਕ ਵਾਲਿਆਂ ਨੂੰ ਰੋਕ ਕੇ ਉਨ੍ਹਾਂ ਕੋਲੋਂ ਰਿਸ਼ਵਤ ਲਈ ਜਾ ਰਹੇ ਸੀ।

ਜਿਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਈ ਸੀ। ਜਿਸ ‘ਤੇ ਸਖ਼ਤੀ ਵਰਤਦਿਆਂ ਮਾਣਯੋਗ ਐਸਐਸਪੀ ਸਾਬ੍ਹ ਵੱਲੋਂ ਇਨ੍ਹਾਂ ਤਿੰਨਾਂ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।