ਦੁੱਧ ਦੇ ਟੈਂਕਰ 'ਚੋਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ, 1 ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮ ਦੀ ਪਛਾਣ ਸੁਖਮੰਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਭਦੌੜ ਜ਼ਿਲ੍ਹਾ ਬਰਨਾਲਾ ਖਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ

File Photo

ਚੰਡੀਗੜ੍ਹ - ਦੂਜੇ ਰਾਜਾਂ ਤੋਂ ਲਿਆ ਕੇ ਪੰਜਾਬ 'ਚ ਸ਼ਰਾਬ ਦੀ ਨਾਜਾਇਜ਼ ਸਮਗਲਿੰਗ ਕਰਨ ਵਾਲੇ ਲੋਕਾਂ ਨੂੰ ਫੜਨ ਲਈ ਪਟਿਆਲਾ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਅਤੇ ਡੀ. ਐੱਸ. ਪੀ. ਅਜੇਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸਦਰ ਦੇ ਐੱਚ. ਐੱਚ. ਓ. ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਭੁੰਨਰਹੇੜੀ ਚੌਂਕੀ ਦੇ ਇੰਚਾਰਜ ਐੱਸ. ਆਈ. ਗੁਰਪ੍ਰੀਤ ਕੌਰ ਗਿੱਲ ਨੇ ਇਕ ਟੈਂਕਰ 'ਚੋਂ ਸ਼ਰਾਬ ਦੀਆਂ 110 ਪੇਟੀਆਂ ਹਰਿਆਣਾ ਮਾਰਕਾ ਬਰਾਮਦ ਕੀਤੀਆਂ।

ਇਸ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਮੰਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਭਦੌੜ ਜ਼ਿਲ੍ਹਾ ਬਰਨਾਲਾ ਖਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਚੌਕੀ ਇੰਚਾਰਜ ਗੁਰਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੱਸ ਸਟੈਂਡ ਭੁੰਨਰਹੇੜੀ ਵਿਖੇ ਨਾਕਾ ਲਾਇਆ ਹੋਇਆ ਸੀ।

ਇਸ ਦੌਰਾਨ ਦੁੱਧ ਵਾਲੇ ਕੈਂਟਰ ਨੂੰ ਰੋਕ ਕੇ ਉਸ ਦੀ ਬਰੀਕੀ ਨਾਲ ਪੜਤਾਲ ਕੀਤੀ ਗਈ। ਦੁੱਧ ਵਾਲੇ ਕੈਂਟਰ ਦੇ ਅੰਦਰ ਇਕ ਖੂਫੀਆ ਕੈਬਿਨ ਬਣਿਆ ਹੋਇਆ ਸੀ, ਜਿਸ ਨੂੰ ਖੋਲ੍ਹਿਆ ਗਿਆ ਤਾਂ ਉਸ 'ਚੋਂ 110 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਕੈਂਟਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਵੱਲੋਂ ਸਾਫ਼ ਤੌਰ 'ਤੇ ਨਿਰਦੇਸ਼ ਹਨ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ 'ਤੇ ਲਾ ਬਖਸ਼ਿਆ ਜਾਵੇ।