ਕਾਂਗਰਸੀ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਕਾਂਗਰਸੀ ਲੀਡਰਾਂ ਦੇ ਪਾੜ ਦਿਤੇ ਪੋਸਟਰ
ਕਾਂਗਰਸੀ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਕਾਂਗਰਸੀ ਲੀਡਰਾਂ ਦੇ ਪਾੜ ਦਿਤੇ ਪੋਸਟਰ, ਜੈਤੋ 'ਚ ਕੀਤਾ ਗਿਆ ਓਪੀ ਸੋਨੀ ਦਾ ਵਿਰੋਧ
ਜੈਤੋ : ਅੱਜ ਜੈਤੋ ਵਿਖੇ ਪੰਜਾਬ ਦੇ ਸਿਹਤ ਮੰਤਰੀ ਓ ਪੀ ਸੋਨੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਕਿਸਾਨਾਂ ਨੇ ਓ ਪੀ ਸੋਨੀ ਦੇ ਸਵਾਗਤ ਵਿਚ ਲੱਗੇ ਪੋਸਟਰ ਵੀ ਪਾੜ ਦਿੱਤੇ।
ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਅਤੇ ਹੁਣ DAP ਦੀ ਕਮੀ ਕਾਰਨ ਵੀ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਵਿਰੋਧ ਪ੍ਰਦਰਸ਼ਨ ਇਵੇਂ ਹੀ ਜਾਰੀ ਰਹੇਗਾ।
ਕਿਸਾਨਾਂ ਨੇ ਕਿਹਾ ਕਿ ਜਿਥੇ DAP ਦੀ ਕਿੱਲਤ ਹੈ ਉਥੇ ਹੀ ਇਸ ਦੀ ਕਾਲਾਬਜ਼ਾਰੀ ਵੀ ਹੋ ਰਹੀ ਹੈ ਪਰ ਇਸ ਸਬੰਧੀ ਸਰਕਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨਹੀਂ ਹੁੰਦੇ ਉਦੋਂ ਤੱਕ ਕਾਂਗਰਸੀ ਲੀਡਰਾਂ ਦਾ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਹੇਗਾ।