ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ CM ਚੰਨੀ ਨਾਲ ਮੁਲਾਕਾਤ
ਇਹ ਮੁਲਾਕਾਤ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ 'ਤੇ ਹੋਈ
Preneet Kaur meets CM Channi
ਚੰਡੀਗੜ੍ਹ - ਪੰਜਾਬ ਵਿਚ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡੀ ਹਲਚਲ ਮਚ ਗਈ ਹੈ ਕਿਉਂਕਿ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਚੰਡੀਗੜ੍ਹ ਪਹੁੰਚੇ। ਇਹ ਮੁਲਾਕਾਤ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ 'ਤੇ ਹੋਈ ਤੇ ਉਹਨਾਂ ਦੇ ਨਾਲ ਪਟਿਆਲਾ ਦੇ ਮੇਅਰ ਸੰਜ਼ੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਪਰਨੀਤ ਕੌਰ ਨੇ ਇਹ ਮੁਲਾਕਾਤ ਪਟਿਆਲਾ ਵਿਖੇ ਡੇਅਰੀ ਪ੍ਰੋਜੈਕਟ ਲਾਗੂ ਕਰਨ ਨੂੰ ਲੈ ਕੇ ਕੀਤੀ ਹੈ
ਪਰ ਇਸ ਮੁਲਾਕਾਤ ਦੇ ਵੱਡੇ ਮਾਇਨੇ ਕੱਢੇ ਜਾ ਰਹੇ ਹਨ ਕਿਉਂਕਿ ਕੈਪਟਨ ਅਮਰਿੰਦਰ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਮਹਾਰਾਣੀ ਪਰਨੀਤ ਕੌਰ ਵੀ ਕਾਂਗਰਸ ਛੱਡਣਗੇ ਜਾਂ ਕਾਂਗਰਸ ਵਿਚ ਹੀ ਬਣੇ ਰਹਿਣਗੇ। ਦੱਸ ਦਈਏ ਕਿ ਕੈਪਟਨ ਅਮਰਿੰਦਰ ਨੂੰ ਸੀਐੱਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਹ ਨਵੇਂ ਸੀਐਮ ਚਰਨਜੀਤ ਚੰਨੀ ਨੂੰ ਮਿਲੇ ਹਨ।