ਪੰਜਾਬ ਵਿਚ ਤੜਕਸਾਰ ਲੱਗੇ ਭੂਚਾਲ ਦੇ ਝਟਕੇ 

ਏਜੰਸੀ

ਖ਼ਬਰਾਂ, ਪੰਜਾਬ

ਰਿਕਟਰ ਸਕੇਲ 'ਤੇ 4.1 ਮਾਪੀ ਗਈ ਤੀਬਰਤਾ

earthquake

145 ਕਿਲੋਮੀਟਰ ਉੱਤਰ ਪੱਛਮ ਵੱਲ ਸੀ ਭੂਚਾਲ ਦਾ ਕੇਂਦਰ 
ਅੰਮ੍ਰਿਤਸਰ
: ਪੰਜਾਬ ਵਿਚ ਅੱਜ ਤੜਕਸਾਰ ਭੂਚਾਲ ਦੇ ਝਟਕੇ ਲੱਗੇ ਹਨ। ਅੰਮ੍ਰਿਤਸਰ 'ਚ ਤੜਕੇ 3.42 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਸੀ।

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਅੰਮ੍ਰਿਤਸਰ ਤੋਂ 145 ਕਿਲੋਮੀਟਰ ਉੱਤਰ ਪੱਛਮ ਵੱਲ ਸੀ। ਇਸ ਦੀ ਡੂੰਘਾਈ ਧਰਤੀ ਤੋਂ 120 ਕਿਲੋਮੀਟਰ ਹੇਠਾਂ ਸੀ।

ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਤੋਂ ਪਹਿਲਾਂ ਪਿਛਲੇ ਸ਼ਨੀਵਾਰ ਨੂੰ ਦਿੱਲੀ-ਐੱਨਸੀਆਰ 'ਚ 5.4 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ।