Rain
ਮੁਹਾਲੀ: ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਗਈ ਹੈ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਅੱਜ ਸਵੇਰ ਤੋਂ ਹੀ ਸ਼ਹਿਰ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਠੰਡ ਵੀ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਜਿੱਥੇ ਮੌਸਮ ਦਾ ਤਾਪਮਾਨ ਡਿੱਗੇਗਾ, ਉੱਥੇ ਹੀ ਲੋਕਾਂ ਨੂੰ ਵਧਦੇ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ।