ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਮੂਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਸਟਾਫ ਦੀਆਂ ਖ਼ਾਲੀ ਅਸਾਮੀਆਂ ਭਰਨ ਸਬੰਧੀ ਸੌਂਪਿਆ ਮੰਗ ਪੱਤਰ

Sidhu Moosewala's parents met with Education Minister Harjot Singh Bains

 

ਚੰਡੀਗੜ੍ਹ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਨੇ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਸਟਾਫ਼ ਦੀ ਭਾਰੀ ਕਮੀ ਨੂੰ ਲੈ ਕੇ ਤੁਰੰਤ ਅਸਾਮੀਆਂ ਭਰਨ ਸਬੰਧੀ ਮੰਗ ਪੱਤਰ ਸੌਂਪਿਆ।

ਉਹਨਾਂ ਨੇ ਪੱਤਰ ਵਿਚ ਲਿਖਿਆ ਕਿ ਪਿੰਡ ਮੂਸਾ ਦੇ ਸਰਕਾਰੀ ਸਕੂਲ ਵਿਚ ਪ੍ਰਿੰਸੀਪਲ ਸਮੇਤ 9 ਅਸਾਮੀਆਂ ਖਾਲੀ ਹਨ, ਜਿਨ੍ਹਾਂ ਵਿਚ ਅੰਗਰੇਜ਼ੀ ਲੈਕਚਰਾਰ, ਹਿਸਟਰੀ ਲੈਕਚਰਾਰ, ਪੋਲ ਸਾਇੰਸ ਲੈਕਚਰਾਰ, ਪੰਜਾਬੀ ਲੈਕਚਰਾਰ, ਡੀਪੀ ਮਾਸਟਰ, ਲਾਇਬ੍ਰੇਰੀਅਨ, ਲਾਇਬ੍ਰੇਰੀ ਰੈਸਟੋਰਰ, ਗਾਰਡਨਰ ਕਮ ਚੌਕੀਦਾਰ ਦੀਆਂ ਅਸਾਮੀਆਂ ਖਾਲੀ ਹਨ।

ਇਸ ਮੰਗ ਪੱਤਰ ਵਿਚ ਉਹਨਾਂ ਇਹ ਵੀ ਲਿਖਿਆ ਹੈ ਕਿ ਪਤਾ ਲੱਗਿਆ ਹੈ ਕਿ ਇਸ ਸਕੂਲ ਦੇ ਛੇ ਅਧਿਆਪਕ ਹੋਰ ਬਦਲੀ ਕਰਵਾਉਣਾ ਚਾਹੁੰਦੇ ਹਨ। ਉਹਨਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਅਧਿਆਪਕ ਦੀ ਬਦਲੀ ਹੁੰਦੀ ਹੈ ਤਾਂ ਉਸ ਦੀ ਥਾਂ ’ਤੇ ਤੁਰੰਤ ਹੋਰ ਅਧਿਆਪਕ ਤਾਇਨਾਤ ਕੀਤਾ ਜਾਵੇ।