ਮੋਰਬੀ ਪੁਲ ਹਾਦਸੇ ਦੀ ਨਿਆਂਇਕ ਜਾਂਚ ਬਾਰੇ ਜਨਹਿਤ ਪਟੀਸ਼ਨ ਦੀ ਸੁਣਵਾਈ ਨੂੰ ਸੂਚੀਬੱਧ ਕਰਨ ਲਈ ਅਦਾਲਤ ਸਹਿਮਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਹਾਦਸੇ ਵਿੱਚ 130 ਲੋਕਾਂ ਦੀ ਜਾਨ ਚਲੀ ਗਈ ਸੀ। 

photo

 

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਗੁਜਰਾਤ ਦੇ ਮੋਰਬੀ ਪੁਲ ਦੇ ਢਹਿ ਜਾਣ ਦੀ ਘਟਨਾ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਦੇ ਗਠਨ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦਿੱਤੀ। ਇਸ ਹਾਦਸੇ ਵਿੱਚ 130 ਲੋਕਾਂ ਦੀ ਜਾਨ ਚਲੀ ਗਈ ਸੀ। 

ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਨੇ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਵਿਸ਼ਾਲ ਤਿਵਾਰੀ ਦੇ ਬਿਆਨ ਦਾ ਨੋਟਿਸ ਲਿਆ ਅਤੇ ਇਸ ਮਾਮਲੇ 'ਤੇ ਤੁਰੰਤ ਸੁਣਵਾਈ ਦੀ ਲੋੜ ਦਾ ਜ਼ਿਕਰ ਕੀਤਾ।