ਤਰਨਤਾਰਨ ਜ਼ਿਮਨੀ ਚੋਣ 'ਚ AAP ਦੇ ਹਰਮੀਤ ਸਿੰਘ ਸੰਧੂ ਜਿੱਤੇ
ਲੋਕਾਂ ਨੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਪਈਆਂ 42649 ਵੋਟਾਂ
AAP's Harmeet Singh Sandhu wins Tarn Taran by-election
ਤਰਨਤਾਰਨ: ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਲੋਕਾਂ ਨੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ 42649 ਵੋਟਾਂ ਪਈਆਂ। ਦੂਜੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ ਨੂੰ 30558 ਵੋਟਾਂ ਮਿਲੀਆਂ। ਤੀਜੇ ਨੰਬਰ 'ਤੇ 'ਵਾਰਿਸ ਪੰਜਾਬ ਦੇ' ਮਨਦੀਪ ਸਿੰਘ ਖਾਲਸਾ ਨੂੰ 19620 ਵੋਟਾਂ ਮਿਲੀਆਂ।
ਚੌਥੇ ਨੰਬਰ 'ਤੇ ਕਾਂਗਰਸ ਦੇ ਕਰਨਬੀਰ ਸਿੰਘ ਨੂੰ 15078 ਵੋਟਾਂ ਹਾਸਲ ਹੋਈਆਂ। ਭਾਜਪਾ ਦੇ ਹਰਜੀਤ ਸਿੰਘ ਸੰਧ 6239 ਵੋਟਾਂ ਨਾਲ ਪੰਜਵੇਂ ਨੰਬਰ ’ਤੇ ਰਹੇ। ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣ ਦੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ 94 ਸੀਟਾਂ ਸੀਟਾਂ ਹੋ ਗਈਆਂ ਹਨ।