photo
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਭਾਰਤ ਆ ਗਿਆ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਜਥੇ ਵਿਚ ਸ਼ਾਮਲ ਇਕ ਔਰਤ ਪਾਕਿਸਤਾਨ ਵਿਚ ਹੀ ਗ਼ਾਇਬ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਔਰਤ ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਹੈ ਜਿਸ ਦਾ ਨਾਂ ਸਰਬਜੀਤ ਕੌਰ ਪਤਨੀ ਕਰਨੈਲ ਸਿੰਘ ਹੈ।
ਇਸ ਦੀ ਪੁਸ਼ਟੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਨੇ ਕੀਤੀ ਹੈ। ਇਹ ਜਥਾ ਦਸ ਦਿਨ ਲਈ ਗੁਰੂ ਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਗਿਆ ਸੀ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ ਜਥੇ ਨੂੰ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਆਗਿਆ ਮਿਲੀ ਸੀ। ਹਾਲਾਂਕਿ ਬਾਕੀ ਜਥਾ ਵਾਪਸ ਆ ਗਿਆ ਹੈ ਪਰ ਸਰਬਜੀਤ ਬਾਰੇ ਲਾਪਤਾ ਦਸਿਆ ਜਾ ਰਿਹਾ ਹੈ।