ਕੀ ਭਾਰਤ ਵਿੱਚ ਆ ਸਕਦਾ ਹੈ ਗੁਰਦੁਆਰਾ ਕਰਤਾਰਪੁਰ ਸਾਹਿਬ ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜ਼ਮੀਨੀ ਤਬਾਦਲੇ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...

ਕਰਤਾਰਪੁਰ ਸਾਹਿਬ

ਚੰਡੀਗੜ੍ਹ (ਭਾਸ਼ਾ) : ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਜ਼ਮੀਨੀ ਤਬਾਦਲੇ ਦਾ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਾ ਪੇਸ਼ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਜ਼ਮੀਨ ਭਾਰਤ ਦੀ ਸਰਹੱਦ ਵਿੱਚ ਲਿਆਂਦੀ ਜਾਵੇ ਅਤੇ ਬਦਲੇ ਵਿੱਚ ਉਨ੍ਹੀ ਹੀ ਜ਼ਮੀਨ ਪਾਕਿਸਤਾਨ ਨੂੰ ਦਿੱਤੀ ਜਾਵੇ | ਵਿਧਾਇਕਾਂ ਦੀ ਸਹਿਮਤੀ ਨਾਲ ਪਾਸ ਕੀਤੇ ਗਏ ਇਸ ਮਤੇ ਨੂੰ ਕੇਂਦਰੀ ਮੋਹਰ ਲਈ ਭਾਰਤ ਸਰਕਾਰ ਕੋਲ ਭੇਜਿਆ ਜਾਣਾ ਹੈ।

ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਕਰਤਾਰਪੁਰ ਦੀ 11000 ਏਕੜ ਜ਼ਮੀਨ ਦੇ ਤਬਾਦਲੇ ਦਾ ਮਤਾ ਪਾਇਆ ਗਿਆ ਹੈ ਜੋ ਕਿ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਉਧਰ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਹਰੀ ਬਣਦੇ ਕਿਹਾ ਕਿ ਗੁਰਦੁਆਰਾ ਸਾਹਿਬ ਵਾਲੀ ਜ਼ਮੀਨ ਦੀ ਬਦਲੀ ਵਿੱਚ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਲੋਕ ਸਭਾ ’ਚ ਲਿਖਤੀ ਜਵਾਬ ਦੌਰਾਨ ਰਾਜਮਾਰਗਾਂ ਬਾਰੇ ਰਾਜ ਮੰਤਰੀ ਮਨਸੁਖ ਐਲ ਮਾਂਡਵੀਆ ਨੇ ਕਿਹਾ ਕਿ ਭਾਰਤ ਸਰਕਾਰ ਨੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤਕ ਲਾਂਘਾ ਵਿਕਸਤ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸਿੱਧੀ ਸੜਕ ਕੱਢਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਖੈਰ ਹੁਣ ਦੇਖਣਾ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਇਸ ਮਤੇ 'ਤੇ ਕੇਂਦਰ ਸਰਕਾਰ ਦਾ ਕੀ ਜਵਾਬ ਹੋਵੇਗਾ ਅਤੇ ਕੀ ਕੇਂਦਰ ਸਰਕਾਰ ਇਸ ਮਤੇ ਨੂੰ ਮਨਜੂਰ ਕਰੇਗੀ ?

Related Stories