''84 ਸਿੱਖ ਦੰਗਿਆਂ ਲਈ ਕਾਂਗਰਸ ਨੂੰ ਮਿਲੇ ਮੁਆਫ਼ੀ'' : ਸੁਖਜਿੰਦਰ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੱਧ ਪ੍ਰਦੇਸ਼ ਵਿਚ ਕਮਲਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਅਕਾਲੀ ਦਲ ਵਲੋਂ ਕਮਲਨਾਥ ....

ਸੁਖਜਿੰਦਰ ਰੰਧਾਵਾ

ਚੰਡੀਗੜ੍ਹ (ਭਾਸ਼ਾ) : ਮੱਧ ਪ੍ਰਦੇਸ਼ ਵਿਚ ਕਮਲਨਾਥ ਨੂੰ ਮੁੱਖ ਮੰਤਰੀ ਬਣਾਏ ਜਾਣ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਅਕਾਲੀ ਦਲ ਵਲੋਂ ਕਮਲਨਾਥ ਦਾ ਨਾਮ 1984 ਦੇ ਸਿੱਖ ਦੰਗਿਆਂ ਨਾਲ ਜੋੜ ਕੇ ਵਿਰੋਧ ਕੀਤਾ ਜਾ ਰਿਹਾ ਹੈ, ਪਰ ਉਧਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦਾ ਜਵਾਬ ਦਿੰਦਿਆਂ ਆਖਿਆ ਕਿ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਅਤੇ ਬਹਿਬਲ ਕਲਾਂ ਵਿਚ ਬੇਕਸੂਰ ਸਿੱਖਾਂ 'ਤੇ ਗੋਲੀ ਚਲਾਉਣ ਵਾਲੇ ਅਕਾਲੀ ਦਲ ਨੂੰ ਕਾਂਗਰਸ 'ਤੇ ਉਂਗਲ ਉਠਾਉਣ ਦਾ ਕੋਈ ਅਧਿਕਾਰ ਨਹੀਂ ਹੈ।

ਦਸ ਦਈਏ ਕਿ ਕੁੱਝ ਦਿਨ ਪਹਿਲਾਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ਾਂ ਵਿਚ ਘਿਰੇ ਅਕਾਲੀ ਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਚੁੱਕਾਂ ਦੀ ਮੁਆਫ਼ੀ ਮੰਗੀ ਸੀ, ਪਰ ਹੁਣ ਅਕਾਲੀ ਦਲ ਵਲੋਂ ਕਾਂਗਰਸੀ ਨੇਤਾ ਕਮਲਨਾਥ 'ਤੇ ਸਵਾਲ ਉਠਾਏ ਜਾਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਵਲੋਂ ਇਹ ਬਿਆਨ ਦਿਤਾ ਗਿਆ ਹੈ।