ਮੁਲਾਜ਼ਮਾਂ ਵਲੋਂ ਵਿਧਾਨ ਸਭਾ ਵਲ ਰੋਸ ਮਾਰਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਝਾ ਮੁਲਾਜ਼ਮ ਮੰਚ ਨੇ ਵਿਧਾਨ ਸਭਾ ਸ਼ੈਸ਼ਨ ਦੇ ਪਹਿਲੇ ਦਿਨ ਪੁੱਡਾ ਗਰਾਊਂਡ ਵਿਖੇ ਇਕੱਠ ਕਰ ਕੇ ਵਿਧਾਨ ਸਭਾ ਨੂੰ ਘੇਰਨ ਲਈ ਰੋਸ ਮਾਰਚ ਕੀਤਾ.........

Employees Protest March

ਐਸ.ਏ.ਐਸ.ਨਗਰ : ਸਾਝਾ ਮੁਲਾਜ਼ਮ ਮੰਚ ਨੇ ਵਿਧਾਨ ਸਭਾ ਸ਼ੈਸ਼ਨ ਦੇ ਪਹਿਲੇ ਦਿਨ ਪੁੱਡਾ ਗਰਾਊਂਡ ਵਿਖੇ ਇਕੱਠ ਕਰ ਕੇ ਵਿਧਾਨ ਸਭਾ ਨੂੰ ਘੇਰਨ ਲਈ ਰੋਸ ਮਾਰਚ ਕੀਤਾ। ਮੁਲਾਜ਼ਮਾਂ ਨੇ ਰੋਸ ਵਜੋਂ ਕਾਲੇ ਕਪੜੇ ਪਾ ਕੇ ਪੰਜਾਬ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਹੱਥਾਂ ਵਿਚ ਕਾਲੀਆਂ ਝੰਡੀਆਂ ਅਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਪੁਲਿਸ ਨੇ ਪੰਜਾਬ ਚੰਡੀਗੜ੍ਹ ਦੀ ਹੱਦ 'ਤੇ ਵਾਈ.ਪੀ.ਐਸ ਚੌਕ ਕੋਲ ਬੈਰੀਗੇਡ ਲਗਾ ਕੇ ਮਾਰਚ ਰੋਕ ਲਿਆ। ਮੁਲਾਜ਼ਮਾਂ ਨੇ ਸੜਕ ਵਿਚਾਲੇ ਬੈਠ ਕੇ ਸਰਕਾਰ ਵਿਰੁਧ ਨਾਹਰੇਬਾਜ਼ੀ ਕੀਤੀ। 

ਮੰਚ ਦੇ ਸੰਚਾਲਕ ਸੁਖਚੈਨ ਸਿੰਘ ਖਹਿਰਾ, ਮੇਖ ਸਿੰਘ ਸਿੱਧੂ, ਗੁਰਨਾਮ ਸਿੰਘ ਵਿਰਕ ਤੇ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਸਮਾਜ ਦੇ ਬਾਕੀ ਵਰਗਾ ਵਿਰੁਧ ਦੋਗਲੀ ਨੀਤੀ ਤਹਿਤ ਕੰਮ ਕਰ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਮੰਤਰੀਆਂ ਨੂੰ ਤਾਂ ਸਰਕਾਰੀ ਖ਼ਜ਼ਾਨੇ ਵਿਚੋਂ ਸਾਰੀਆਂ ਸਹੂਲਤਾਂ ਦੇ ਰਹੀ ਹੈ ਪਰ ਮੁਲਾਜ਼ਮਾਂ ਅਤੇ ਹੋਰ ਸ਼ਹਿਰੀਆਂ ਨੂੰ ਖ਼ਜ਼ਾਨਾ ਖ਼ਾਲੀ ਹੋਣ ਦੇ ਨਾਂ  'ਤੇ ਹੱਕਾਂ ਤੋਂ ਵਾਝੇ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਲੋਕਤੰਤਰ ਨੂੰ ਛਿੱਕੇ ਟੰਗ ਕੇ ਰਜਵਾੜਾਸ਼ਾਹੀ ਅਤੇ ਤਾਨਾਸ਼ਾਹੀ ਅਨੁਸਾਰ ਕੰਮ ਕਰ ਰਹੀ ਹੈ। ਮਾਰਚ ਵਿਚ ਪੰਜਾਬ ਸਟੇਟ ਇੰਮਪਲਾਈਜ਼ ਯੂਨੀਅਨ, ਮਿਊਂਸਪਲ ਇੰਮਪਲਾਈਜ਼ ਯੂਨੀਅਨ, ਵੈਟਰਨਰੀ ਇੰਸਪੈਕਟਰ ਯੂਨੀਅਨ, ਪੀ.ਆਰ.ਟੀ.ਸੀ. ਹੈਡ ਆਫ਼ਿਸ ਯੂਨੀਅਨ, ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ, ਪੰਜਾਬ ਰੋਡਵੇਜ਼, ਆਈ. ਟੀ .ਆਈ. ਇੰਮਪਲਾਈਜ਼ ਯੂਨੀਅਨ ਸਮੇਤ ਕਈ ਯੂਨੀਅਨ ਦੇ ਆਗੂ ਤੇ ਮੈਂਬਰ ਸ਼ਾਮਲ ਹੋਏ। ਧਰਨੇ ਵਾਲੀ ਥਾਂ ਮੁੱਖ ਮੰਤਰੀ ਦੇ ਓ.ਐਸ.ਡੀ ਅੰਕਿਤ ਬਾਂਸਲ ਨੇ ਪਹੁੰਚ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਹਾਸਲ ਕੀਤਾ। 

Related Stories