ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਪਾਰਟੀ ‘ਚੋਂ ਕੱਢੇ ਬਾਗੀ ਆਗੂਆਂ ਦੀ ਜੰਗ
ਸ਼੍ਰੋਮਣੀ ਅਕਾਲੀ ਦਲ ਵਿਚੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਚਲਦਾ ਕਰਨ ਲਈ ਬਾਗੀ ਅਕਾਲੀਆਂ ਵੱਲੋਂ 16 ਦਸੰਬਰ....
ਚੰਡੀਗੜ੍ਹ (ਭਾਸ਼ਾ) : ਸ਼੍ਰੋਮਣੀ ਅਕਾਲੀ ਦਲ ਵਿਚੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਚਲਦਾ ਕਰਨ ਲਈ ਬਾਗੀ ਅਕਾਲੀਆਂ ਵੱਲੋਂ 16 ਦਸੰਬਰ ਨੂੰ ਨਵੇਂ ਅਕਾਲੀ ਦਲ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਅਤੇ ਹਲਕਾ ਬਿਆਸ ਦੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 16 ਦਿਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਵੇਂ ਅਕਾਲੀ ਦਲ ਦਾ ਐਲਾਨ ਕੀਤਾ ਜਾਵੇਗਾ।
ਇਸ ਨਵੇਂ ਅਕਾਲੀ ਦਲ ਦਾ ਉਪਨਾਮ ਅਜੇ ਸਾਹਮਣੇ ਨਹੀਂ ਆਇਆ ਪਰ ਟਕਸਾਲੀ ਆਗੂਆਂ ਦਾ ਕਹਿਣਾ ਹੈ ਕਿ ਇਸ ਅਕਾਲੀ ਦਲ ਦੀ ਸਥਾਪਨਾ 1920 ਵਾਲੇ ਅਕਾਲੀ ਦਲ ਦੇ ਸਿਧਾਂਤਾਂ ਦੇ ਅਧਾਰ ਤੇ ਹੀ ਹੋਵੇਗੀ | ਦੱਸ ਦੇਈਏ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾਕਟਰ ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਬਗਾਵਤ ਦਾ ਢੋਲ ਵਜਾ ਦਿੱਤਾ ਸੀ ਅਤੇ ਅਕਾਲੀ ਦਲ ਚੋ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ ਬਾਹਰ ਕੱਢਣ ਲਈ ਨਵੇਂ ਅਕਾਲੀ ਦਲ ਦਾ ਸੰਘਠਨ ਕੀਤਾ ਜਾ ਰਿਹਾ ਹੈ।