''ਜਿਹਦੇ ਕੋਲ ਸ਼੍ਰੋਮਣੀ ਕਮੇਟੀ, ਉਹੀ ਅਸਲ ਅਕਾਲੀ ਦਲ'' : ਪ੍ਰਕਾਸ਼ ਸਿੰਘ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿੱਥੇ ਇਕ ਪਾਸੇ ਬਾਗ਼ੀ ਟਕਸਾਲੀ ਆਗੂਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਇਸ ਨੂੰ ਲੈ ਕੇ ...

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ (ਭਾਸ਼ਾ) : ਜਿੱਥੇ ਇਕ ਪਾਸੇ ਬਾਗ਼ੀ ਟਕਸਾਲੀ ਆਗੂਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਇਸ ਨੂੰ ਲੈ ਕੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਨਾਲ ਜੁੜੇ ਆਗੂ ਹੀ ਟਕਸਾਲੀ ਹੁੰਦੇ ਹਨ ਅਤੇ ਜਿਸ ਕੋਲ ਸਿੱਖਾਂ ਦੀ ਸਰਵਉਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ, ਉਹੀ ਅਸਲ ਅਕਾਲੀ ਦਲ ਹੈ।

ਦਸ ਦਈਏ ਕਿ ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਰਤਨ ਸਿੰਘ ਅਜਨਾਲਾ ਨੇ ਪਾਰਟੀ ਵਿਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਏ ਦੀ ਚੌਧਰ ਤੋਂ ਤੰਗ ਆ ਕੇ ਬਗ਼ਾਵਤੀ ਸੁਰ ਅਪਣਾਏ ਸਨ ਅਤੇ ਹੁਣ ਇਨ੍ਹਾਂ ਟਕਸਾਲੀ ਆਗੂਆਂ ਵਲੋਂ ਹੀ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕੀਤਾ ਗਿਆ ਹੈ, ਪਰ ਵੱਡੇ ਬਾਦਲ ਨੇ ਸਪੱਸ਼ਟ ਕਰ ਦਿਤਾ ਹੈ ਕਿ ਜਿਸ ਕੋਲ ਸ਼੍ਰੋਮਣੀ ਕਮੇਟੀ ਹੈ ਉਹੀ ਅਸਲ ਅਕਾਲੀ ਦਲ ਹੈ।