ਸ਼੍ਰੋਮਣੀ ਅਕਾਲੀ ਦਲ ਵਲੋਂ ਇੰਝ ਮਨਾਇਆ ਜਾ ਰਿਹਾ ਹੈ 100 ਸਾਲਾ ਸਥਾਪਨਾ ਦਿਵਸ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਅਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਾਥਪਨਾ ਕੀਤੀ ਗਈ ਸੀ।
ਅੰਮ੍ਰਿਤਸਰ- ਅੱਜ ਸ਼੍ਰੋਮਣੀ ਅਕਾਲੀ ਦਲ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਹ ਦਿਵਸ ਅੱਜ ਅਕਾਲੀ ਦਲ ਵਲੋਂ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਸ਼ਬਦ ਕੀਰਤਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।
ਇਹ ਸੀਨੀਅਰ ਅਕਾਲੀ ਲੀਡਰ ਹਨ ਸ਼ਾਮਿਲ
ਇਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸੀਨੀਅਰ ਅਕਾਲੀ ਲੀਡਰ ਹਾਜ਼ਰ ਹਨ।
ਜ਼ਿਕਰਯੋਗ ਹੈ ਕਿ ਕਿਸਾਨ ਸੰਘਰਸ਼ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ 100 ਸਾਲਾ ਸਥਾਪਨਾ ਦਿਵਸ ਸੰਖੇਪ ਰੂਪ ਵਿਚ ਮਨਾਇਆ ਜਾ ਰਿਹਾ ਹੈ। ਅੰਗਰੇਜ਼ਾਂ ਤੋਂ ਦੇਸ਼ ਦੀ ਆਜ਼ਾਦੀ ਵਿੱਚ ਵੀ ਅਕਾਲੀ ਦਲ ਦਾ ਸ਼ਾਨਦਾਰ ਯੋਗਦਾਨ ਰਿਹਾ। 14 ਦਸੰਬਰ, 1920 ਨੂੰ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਅਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਾਥਪਨਾ ਕੀਤੀ ਗਈ ਸੀ।