ਸਿੰਘੂ ਕਿਸਾਨ ਮੋਰਚੇ 'ਚ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਮਾਰ ਹੋਣ ਕਾਰਨ ਹੋਈ ਕਿਸਾਨ ਮੱਖਣ ਸਿੰਘ ਦੀ ਮੌਤ

farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਦੇ ਕਿਸਾਨ ਮੱਖਣ ਸਿੰਘ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮੰਚ 'ਤੇ ਭੁੱਖ ਹੜਤਾਲ 'ਤੇ ਬੈਠੇ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।