ਪੰਜਾਬ ਦੀ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਕੀਤਾ ਆਯੋਜਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨੈਸ਼ਨਲ ਲੋਕ ਅਦਾਲਤ ਮੌਕੇ ਹਾਜ਼ਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਸੀ।

picture

ਚੰਡੀਗੜ੍ਹ :ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੁਹਾਲੀ) ਦੀ ਰਹਿਨੁਮਾਈ ਹੇਠ ਅੱਜ ਪੂਰੇ ਪੰਜਾਬ ਦੀ ਸਾਰੀ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਮੁੱਖ ਰੱਖਦਿਆਂ ਕਿਸ਼ੋਰ ਕੁਮਾਰ ਮਾਨਯੋਗ  ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਜੁਡੀਸ਼ਲ ਬੈਂਚਾਂ ਦੀ ਪ੍ਰਧਾਨਗੀ ਮਹੇਸ਼ ਕੁਮਾਰ, ਮਾਨਯੋਗ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਅਤੇ ਸ਼ਰੁਤੀ, ਮਾਣਯੋਗ ਸਿਵਲ ਜੱਜ ਜੂਨੀਅਰ ਡਿਵੀਜ਼ਨ, ਸੁਲਤਾਨਪੁਰ ਲੋਧੀ ਨੇ ਕੀਤੀ ।