Sukhbir Badal ਦਾ ਕਿਸਾਨ ਅੰਦੋਲਨ 'ਤੇ ਵੱਡਾ ਬਿਆਨ, ਅਕਾਲੀ ਦਲ ਕਿਸਾਨਾਂ ਦੀ ਕਰ ਰਿਹਾ ਪੂਰੀ ਮਦਦ
ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।
sukhbir badal
ਚੰਡੀਗੜ੍ਹ : ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ 100ਵੇਂ ਸਥਾਪਨਾ ਦਿਵਸ ‘ਤੇ ਪ੍ਰੈਸ ਕਾਨਫਰੰਸ ਵਿਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਦੀ ਪਾਰਟੀ ਹੈ, ਇਸ ਪਾਰਟੀ ਨੇ ਪੰਜਾਬੀਅਤ ਲਈ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਗੇ ਵੀ ਇਹ ਕੁਰਬਾਨੀਆਂ ਜਾਰੀ ਰਹਿਣਗੀਆਂ ।