ਚੰਨੀ ਦੀ ਮੌਜੂਦਗੀ ਵਿਚ ਸਾਬਕਾ ਵਿਧਾਇਕ ਰਾਜਲਾ ਕਾਂਗਰਸ ਵਿਚ ਸ਼ਾਮਲ
ਚੰਨੀ ਦੀ ਮੌਜੂਦਗੀ ਵਿਚ ਸਾਬਕਾ ਵਿਧਾਇਕ ਰਾਜਲਾ ਕਾਂਗਰਸ ਵਿਚ ਸ਼ਾਮਲ
image
ਚੰਡੀਗੜ੍ਹ, 13 ਦਸੰਬਰ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਰਹੂਮ ਹਰਦਿਆਲ ਸਿੰਘ ਰਾਜਲਾ ਦੇ ਸਪੁੱਤਰ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਰਾਜਲਾ ਦਾ ਪਾਰਟੀ ’ਚ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ।