ਪੰਜਾਬ ਕਾਂਗਰਸ ਨੇ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਕੀਤੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਰਾਫਟ 15 ਦਿਨਾਂ ਅੰਦਰ ਤਿਆਰ ਕਰ ਲਿਆ ਜਾਵੇਗਾ - ਪ੍ਰਤਾਪ ਬਾਜਵਾ 

Punjab Congress launches 'Awaaz Punjab Di' manifesto campaign

 

ਚੰਡੀਗੜ੍ਹ : ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਭਵਨ ਵਿਖੇ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਦਾ ਡਰਾਫਟ 15 ਦਿਨਾਂ ਅੰਦਰ ਤਿਆਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ 'ਚ ਜੋ ਵੀ ਕਮੀ-ਪੇਸ਼ੀ ਹੋਵੇਗੀ, ਉਸ 'ਚ ਸੁਧਾਰ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

ਇਸ ਤੋਂ ਬਾਅਦ ਅੱਜ ਉਨ੍ਹਾਂ ਨੇ ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਸੂਬੇ ਅੰਦਰ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨਾ ਹੈ ਤਾਂ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬੇ ਦੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਵੱਲ ਧਿਆਨ ਦੇਣਾ ਪਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਅਜੇ ਕੁੱਝ ਦਿਨ ਬਾਕੀ ਹਨ ਅਤੇ ਅਪਣੇ ਵੱਲੋਂ ਕੀਤਾ ਹੋਏ ਵਾਅਦੇ ਪੂਰੇ ਕਰ ਲਏ ਜਾਣਗੇ, ਸਭ ਕੁੱਝ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ 'ਚ ਮੁੱਖ ਮੰਤਰੀ ਨੇ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਜਿਹੜੇ ਬਾਕੀ ਕੰਮ ਰਹਿੰਦੇ ਵੀ ਹਨ ਉਙਨਾਂ ਨੂੰ ਵੀ ਜਲਦ ਪੂਰਾ ਕਰ ਲਿਆ ਜਾਵੇਗਾ। ਉਹਨਾਂ ਨੇ ਕਿਹਾ ਕਿ ਇਸ ਵਾਰ ਮੈਨੀਫੈਸਟੋ ਛੋਟਾ ਹੋਵੇਗਾ ਪਰ ਜੋ ਵੀ ਕਿਹਾ ਜਾਵੇਗਾ ਪੂਰਾ ਜਰੂਰ ਹੋਵੇਗਾ।