ਕਿਸਾਨ ਮਜਦੂਰ ਸੰਘਰਸ਼ ਕਮੇਟੀ ਦਾ ਵੱਡਾ ਐਲਾਨ: ਕੱਲ੍ਹ ਤੋਂ 1 ਮਹੀਨੇ ਲਈ ਟੋਲ ਫ਼ਰੀ ਹੋਣਗੇ 11 ਜ਼ਿਲ੍ਹਿਆਂ ਦੇ ਟੋਲ ਪਲਾਜ਼ਾ

ਏਜੰਸੀ

ਖ਼ਬਰਾਂ, ਪੰਜਾਬ

ਇਕ ਮਹੀਨੇ ਤੱਕ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਵੀ ਸਰਕਾਰ ਨੇ ਗੱਲ ਨਾ ਸੁਣੀ ਤਾਂ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Kisan Mazdoor Sangharsh Committee's big announcement: toll plazas of 11 districts will be free for 1 month from tomorrow

 

ਅੰਮ੍ਰਿਤਸਰ-ਪਿਛਲੇ ਕਈ ਦਿਨਾਂ ਤੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਪਿਛਲੇ 19 ਦਿਨਾਂ ਤੋਂ ਅੰਮ੍ਰਿਤਸਰ ਡੀਸੀ ਦਫ਼ਤਰ ਦਾ ਘਿਰਾਉ ਕੀਤਾ ਹੋਇਆ ਹੈ ਪਰ ਅਜੇ ਤੱਕ ਸਰਕਾਰ ਨਾਲ ਉਹਨਾਂ ਦੀ ਕੋਈ ਵੀ ਸਹਿਮਤੀ ਨਹੀਂ ਬਣ ਸਕੀ ਹੈ। 

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਪੰਜਾਬ ’ਚੋਂ ਨਸ਼ਾ ਬੰਦ ਕਰਨ ਲਈ ਲਗਭਗ 5 ਸਾਲ ਦਾ ਸਮਾਂ ਲੱਗੇਗਾ।

ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ੀ ਬਾਰੇ ਵੀ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ, ਜਿਸ ਕਰਕੇ ਹੁਣ ਕਿਸਾਨਾਂ ਵੱਲੋਂ 15 ਦਸੰਬਰ ਤੋਂ ਇਕ ਮਹੀਨੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਪ੍ਰਦਰਸ਼ਨ ਕਰ ਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਹੀ ਬੰਦ ਕੀਤੇ ਜਾਣਗੇ।

ਇਸ ਦੌਰਾਨ ਜੇ ਕਿਸੇ ਟੋਲ ਪਲਾਜ਼ਾ ਵੱਲੋਂ ਕਿਸੇ ਕਰਮਚਾਰੀ ਦੀ ਤਨਖਾਹ ਰੋਕੀ ਗਈ ਤਾਂ ਅਸੀਂ ਉਹ ਵੀ ਤਨਖਾਹ ਲਵਾਉਣ ਲਈ ਸੰਘਰਸ਼ ਕਰਾਂਗੇ ਅਤੇ ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੋਰ ਕਿਸਾਨਾਂ ਨਾਲ ਵੀ ਗੱਲਬਾਤ ਕਰ ਰਹੇ ਹਾਂ। ਇਕ ਮਹੀਨੇ ਤੱਕ ਟੋਲ ਪਲਾਜ਼ੇ ਬੰਦ ਕਰਨ ਤੋਂ ਬਾਅਦ ਵੀ ਸਰਕਾਰ ਨੇ ਗੱਲ ਨਾ ਸੁਣੀ ਤਾਂ ਕਿਸਾਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਅਸੀਂ ਨਵੀਂ ਗੱਡੀ ਖਰੀਦਣ ਸਮੇਂ ਸਾਰਾ ਰੋਡ ਟੈਕਸ ਭਰਦੇ ਹਾਂ, ਫਿਰ ਇਹ ਟੋਲ ਪਲਾਜ਼ਾ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਬਣਾਏ ਗਏ ਹਨ।