Punjab News: AAP ਦੇ ਹਲਕਾ ਸ਼ਾਹਕੋਟ ਤੋਂ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ ਦਿਹਾਂਤ
ਢਿੱਡ 'ਚ ਇਨਫੈਕਸ਼ਨ ਕਰ ਕੇ ਸਨ ਹਸਪਤਾਲ ਵਿਚ ਭਰਤੀ
Ratan Singh Kakar Kalan
Punjab News - ਜ਼ਿਲ੍ਹਾ ਜਲੰਧਰ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਇਲਾਕੇ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਦਾ 67 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਦੇ ਢਿੱਡ 'ਚ ਇਨਫੈਕਸ਼ਨ ਸੀ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪਰ ਇੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੱਸਦੇ ਹੋਏ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਰਤਨ ਸਿੰਘ ਕਾਕੜ ਕਲਾਂ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।
ਉਹਨਾਂ 2022 'ਚ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਕਰੀਬ 29000 ਵੋਟਾਂ ਹਾਸਲ ਕੀਤੀਆਂ ਸਨ।
(For more news apart from Punjab News, stay tuned to Rozana Spokesman)