Chandigarh News: ਚੰਡੀਗੜ੍ਹ 'ਚ ਪੁਲਿਸ ਦੀ ਵੱਡੀ ਲਾਪਰਵਾਹੀ, ਚਕਮਾ ਦੇ ਕੇ ਕੈਦੀ ਹੋਇਆ ਫਰਾਰ
Chandigarh News: ਸਿਹਤ ਖਰਾਬ ਹੋਣ ਮਗਰੋਂ ਇਲਾਜ ਲਈ ਹਸਪਤਾਲ ਕਰਵਾਇਆ ਸੀ ਦਾਖਲ
The prisoner escaped in chandigarh News in punjabi: ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ। ਗੰਭੀਰ ਹਾਲਤ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ।
ਇਹ ਵੀ ਪੜ੍ਹੋ: Punjab News: ਪੰਜਾਬ 'ਚ ਨਸ਼ਾ ਤਸਕਰੀ ਮਾਮਲਿਆਂ ਵਿਚ ਘਟ ਨਹੀਂ ਔਰਤਾਂ, 3 ਸਾਲਾਂ 'ਚ 3,164 ਮਹਿਲਾ ਨਸ਼ਾ ਤਸਕਰ ਕਾਬੂ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ।
ਇਹ ਵੀ ਪੜ੍ਹੋ: Rohit Sharma: ਵਿਸ਼ਵ ਕੱਪ ਫਾਈਨਲ 'ਚ ਹਾਰ ਤੋਂ ਬਾਅਦ ਪਹਿਲੀ ਵਾਰ ਕੈਮਰੇ ਅੱਗੇ ਆਏ ਰੋਹਿਤ ਸ਼ਰਮਾ, ''ਅੱਗੇ ਵਧਣਾ ਬਹੁਤ ਮੁਸ਼ਕਲ''
ਅੰਬਾਲਾ ਪੁਲਿਸ ਨੇ ਇਸ ਮਾਮਲੇ ਵਿਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ? ਇਸ ਦੀ ਜਾਂਚ ਕਰ ਰਹੀ ਹੈ।