ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਫਰੀਦਕੋਟ ’ਚ ਪਾਰਾ 1 ਡਿਗਰੀ ਤਕ ਡਿਗਿਆ, ਜਾਣੋ ਬਾਕੀ ਜ਼ਿਲ੍ਹਿਆਂ ਦਾ ਹਾਲ

ਏਜੰਸੀ

ਖ਼ਬਰਾਂ, ਪੰਜਾਬ

ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

Representative Image.

ਚੰਡੀਗੜ੍ਹ : ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ’ਚ ਸਨਿਚਰਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ। ਫਰੀਦਕੋਟ ’ਚ ਘੱਟੋ ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿਤੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਫਰੀਦਕੋਟ ਪੰਜਾਬ ਦਾ ਸੱਭ ਤੋਂ ਠੰਡਾ ਸਥਾਨ ਰਿਹਾ। 

ਪੰਜਾਬ ਦੇ ਪਠਾਨਕੋਟ ’ਚ ਘੱਟੋ-ਘੱਟ ਤਾਪਮਾਨ 2.3 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 2.8 ਡਿਗਰੀ ਸੈਲਸੀਅਸ ਅਤੇ ਬਠਿੰਡਾ ’ਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 7.8 ਡਿਗਰੀ ਸੈਲਸੀਅਸ ਅਤੇ ਪਟਿਆਲਾ ’ਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਹਰਿਆਣਾ ਦੇ ਕਰਨਾਲ ’ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਿਸਾਰ ਅਤੇ ਭਿਵਾਨੀ ’ਚ ਘੱਟੋ-ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਨਾਰਨੌਲ ਭਿਆਨਕ ਠੰਡ ਦੀ ਲਪੇਟ ’ਚ ਹੈ। ਘੱਟੋ ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।