ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਸਾਂਝੇ ਅਭਿਆਨ ’ਚ ਹਥਿਆਰਾਂ ਸਮੇਤ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ (ਕੇਜ਼ੈਡਐਫ) ਮਾਡਿਊਲ ਦੇ ਸਨ ਮੈਂਬਰ

Counter Intelligence Jalandhar arrested three accused with weapons in a joint operation

ਮੁਹਾਲੀ: ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐੱਸ.ਬੀ.ਐੱਸ.ਨਗਰ ਪੁਲਿਸ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਯੁਗਪ੍ਰੀਤ ਸਿੰਘ (ਯੁਵੀ), ਜਸਕਰਨ ਸਿੰਘ ਅਤੇ ਹਰਜੋਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1 ਦੇਸੀ ਪਿਸਤੌਲ, 1 ਰਿਵਾਲਵਰ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। 

 

 

ਮੁਲਜ਼ਮ ਜੋ ਜਰਮਨੀ, ਬਰਤਾਨੀਆ ਅਤੇ ਹੋਰ ਦੇਸ਼ਾਂ ਵਿਚ ਸਥਿਤ ਆਪ੍ਰੇਟਰਾਂ ਦੁਆਰਾ ਨਿਯੰਤਰਿਤ ਸਨ ਅਤੇ ਉਨ੍ਹਾਂ ਨੂੰ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਮਾਡਿਊਲ ਨੂੰ ਪਿਛਲੇ 6 ਮਹੀਨਿਆਂ ਵਿਚ 4.5 ਲੱਖ ਰੁਪਏ ਦੀ ਫੰਡਿੰਗ ਮਿਲੀ ਹੈ।