ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਭੇਜਿਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਲ 2017 'ਚ ਮੌੜ ਮੰਡੀ ਬਲਾਸਟ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ...

Bipasna Singh

ਚੰਡੀਗੜ੍ਹ: ਮੌੜ ਮੰਡੀ ਬਲਾਸਟ ਮਾਮਲੇ 'ਚ ਡੇਰਾ ਸੱਚਾ ਸੌਦਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ ਹੋਇਆ ਹੈ। ਬਠਿੰਡਾ ਪੁਲਿਸ ਨੇ ਵਿਪਾਸਨਾ ਇੰਸਾ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਿਸ ਨੇ 13 ਜਨਵਰੀ ਨੂੰ ਸਿਰਸਾ ਜਾ ਕੇ ਨੋਟਿਸ ਦਿੱਤਾ ਸੀ।

ਵਿਪਾਸਨਾ ਇੰਸਾ ਨੂੰ ਅੱਜ IG ਬਠਿੰਡਾ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਕਾਂਗਰਸੀ ਆਗੂ ਹਰਮਿੰਦਰ ਜੱਸੀ ਦੀ ਚੋਣ ਰੈਲੀ ਬਾਹਰ ਧਮਾਕਾ ਹੋਇਆ ਸੀ। ਇੱਥੇ ਦੱਸਣਯੋਗ ਹੈ ਕਿ 31 ਜਨਵਰੀ 2017 ਨੂੰ ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਵਿੱਚ ਟਰੱਕ ਯੂਨੀਅਨ ਦੇ ਨੇੜੇ ਚੋਣਾਂ ਸਬੰਧੀ ਸ਼ਾਮ ਨੂੰ ਹੋ ਰਹੀ ਮੀਟਿੰਗ ਦੌਰਾਨ ਬੰਬ ਧਮਾਕਾ ਹੋ ਗਿਆ ਸੀ।

ਧਮਾਕੇ ਦੌਰਾਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 23 ਵਿਅਕਤੀ ਜਖ਼ਮੀ ਹੋ ਗਏ ਸਨ। ਜਿਸ ਸਬੰਧੀ ਆਈਪੀਸੀ ਦੀ ਧਾਰਾ 302, 307, 427, 436 ਤੇ 3/4 ਐਕਸਪਲੋਜਿਵ ਐਕਟ ਦੇ ਤਹਿਤ ਥਾਣਾ ਮੌੜ ਵਿੱਚ ਮੁਕਦਮਾ ਦਰਜ ਹੋਇਆ ਸੀ।

ਮੁਕੱਦਮੇ ਦੀ ਤਫਤੀਸ਼ ਦੌਰਾਨ ਤਿੰਨ ਵਿਅਕਤੀ ਗੁਰਤੇਜ਼ ਸਿੰਘ ਵਾਸੀ ਅਲੀਕਾਂ ਜਿਲ੍ਹਾ ਸਿਰਸਾ, ਅਮਰੀਕ ਸਿੰਘ ਵਾਸੀ ਬਾਦਲਗੜ੍ਹ ਜਿਲ੍ਹਾ ਸੰਗਰੂਰ ਤੇ ਅਵਤਾਰ ਸਿੰਘ ਵਾਸੀ ਭੈਂਸੀ ਮਾਜਰਾ, ਜਿਲ੍ਹਾ ਕੂਰਕਸ਼ੇਤਰ ਦੋਸ਼ੀ ਪਾਏ ਗਏ ਸਨ। ਇਹ ਮੁਲਜ਼ਮ ਮੁਕੱਦਮੇ ਵਿੱਚ ਭਗੌੜੇ ਹਨ।

ਐਸਐਸਪੀ ਬਠਿੰਡਾ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਹਾਲ ਹੀ ‘ਚ ਇਸ਼ਤਿਹਾਰ ਜਾਰੀ ਕੀਤੇ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮੌੜ ਮੰਡੀ ਵਿਖੇ ਚੱਲ ਰਹੀ ਸੁਸਤ ਤੇ ਢਿੱਲੀ ਜਾਂਚ ਵਿੱਚ ਨੋਟਿਸ ਲੈਂਦੇ ਹੋਏ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਬਣਾਈ ਗਈ ਕਮੇਟੀ ਨੂੰ ਜਲਦ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਸੀ।