ਵਿਰੋਧ ਤੋਂ ਬਾਅਦ ਅਮਿਤ ਸ਼ਾਹ ਦੀ ਖੱਟਰ ਨੂੰ ਸਲਾਹ, ਖੇਤੀ ਕਾਨੂੰਨਾਂ ਦੇ ਸਮਰਥਨ ’ਚ ਸਮਾਰੋਹ ਕਰਨ ਤੋਂ ਬ

ਏਜੰਸੀ

ਖ਼ਬਰਾਂ, ਪੰਜਾਬ

ਵਿਰੋਧ ਤੋਂ ਬਾਅਦ ਅਮਿਤ ਸ਼ਾਹ ਦੀ ਖੱਟਰ ਨੂੰ ਸਲਾਹ, ਖੇਤੀ ਕਾਨੂੰਨਾਂ ਦੇ ਸਮਰਥਨ ’ਚ ਸਮਾਰੋਹ ਕਰਨ ਤੋਂ ਬਚੋ

image

ਹਰਿਆਣਾ ਦੇ ਸਿਖਿਆ ਮੰਤਰੀ ਨੇ ਮੀਡੀਆ ਨੂੰ ਦਿਤੀ ਜਾਣਕਾਰੀ
 

ਨਵੀਂ ਦਿੱਲੀ/ਚੰਡੀਗੜ੍ਹ, 14 ਜਨਵਰੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਖੱਟਰ ਸਰਕਾਰ ਨੂੰ ਸਲਾਹ ਦਿਤੀ ਕਿ ਉਹ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਸਮਾਰੋਹ ਕਰਨ ਤੋਂ ਬਚਣ। ਇਹ ਜਾਣਕਾਰੀ ਹਰਿਆਣਾ ਦੇ ਸਿਖਿਆ ਮੰਤਰੀ ਕੰਵਰਪਾਲ ਗੁਜਰਰ ਨੇ ਪੱਤਰਕਾਰਾਂ ਨੂੰ ਦਿਤੀ। ਉਨ੍ਹਾਂ ਦਸਿਆ ਕਿ ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਅਗਲੀ ਸੂਚਨਾ ਤਕ ਸਮਾਰੋਹ ਰੋਕ ਦਿਤੇ ਜਾਣ।
ਅਮਿਤ ਸ਼ਾਹ ਵਲੋਂ ਇਹ ਸਲਾਹ ਕਰਨਾਲ ਦੇ ਨੇੜਲੇ ਪਿੰਡ ਵਿਚ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਵਿਰੋਧ ਤੋਂ ਬਾਅਦ ਦਿਤੀ। ਇਸ ਦੌਰਾਨ ਮਨੋਹਰ ਲਾਲ ਖੱਟੜ ਨੂੰ ਕਰਨਾਲ ਦੇ ਨੇੜੇ ਇਕ ਪਿੰਡ ਵਿਚ ਬੈਠਕ ਰੱਦ ਕਰਨ ਲਈ ਮਜਬੂਰ ਹੋਣਾ ਪਿਆ ਸੀ। ਗੁਜਰਰ ਨੇ ਕਿਹਾ ਕਿ ਕਰਨਾਲ ਵਿਚ ਜੋ ਕੁਝ ਹੋਇਆ, ਉਸ ਤੋਂ ਬਾਅਦ ਗ੍ਰਹਿ ਮੰਤਰੀ ਨੇ ਸਰਕਾਰ ਨੂੰ ਸਲਾਹ ਦਿਤੀ ਕਿ ਉਹ ਕਿਸਾਨਾਂ ਦੇ ਨਾਲ ਟਕਰਾਅ ਨਾ ਵਧਾਉਣ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਦੇ ਮੰਤਰੀ ਨੇ ਕਿਸਾਨਾਂ ’ਤੇ ਵੀ ਹਮਲਾ ਬੋਲਿਆ।
ਸਿਖਿਆ ਮੰਤਰੀ ਨੇ ਕਿਹਾ ਕਿ ਪੂਰੇ ਰਾਜ ਨੇ ਵੇਖਿਆ ਕਿ ਜਦੋਂ ਐਤਵਾਰ ਨੂੰ ਮੁੱਖ ਮੰਤਰੀ ਇਕ ਸਭਾ ਨੂੰ ਸੰਬੋਧਨ ਕਰਨ ਵਾਲੇ ਸੀ ਤਾਂ ਕਿਸਾਨਾਂ ਨੇ ਕਿਸ ਤਰ੍ਹਾਂ ਦਾ ਵਰਤਾਅ ਕੀਤਾ। ਕਿਸਾਨਾਂ ਨੇ ਪੋਸਟਰ ਤੇ ਬੈਨਰ ਪਾੜ ਦਿਤੇ, ਜਿਸ ਦੇ ਚਲਦਿਆਂ ਮੁੱਖ ਮੰਤਰੀ ਨੂੰ ਬਿਨਾਂ ਸੰਬੋਧਨ ਕੀਤਿਆਂ ਵਾਪਸ ਜਾਣਾ ਪਿਆ।
ਗੁਜਰਰ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਵੀ ਸਭਾ ਨੂੰ ਸੰਬੋਧਨ ਨਾ ਕਰਨ ਦੇ ਹਰਿਆਣਾ ਦੇ ਮੁੱਖ ਮੰਤਰੀ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। 
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦਾ ਹਰਿਆਣਾ ਦੇ ਕਰਨਾਲ ਜÇ ਦੇ ਕੈਮਲਾ ਪਿੰਡ ’ਚ ਕਿਸਾਨ ਮਹਾਪੰਚਾਇਤ ਸਮਾਰੋਹ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਦਰਅਸਲ, ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇਸ ਸਭਾ ਦੌਰਾਨ ਲੋਕਾਂ ਨੂੰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਫ਼ਾਇਦੇ ਦੱਸਣੇ ਸਨ, ਪਰ ਕਿਸਾਨਾਂ ਦੇ ਵਿਰੋਧ ਕਾਰਨ ਉਹਨਾਂ ਨੂੰ ਇਹ ਪੰਚਾਇਤ ਰੱਦ ਕਰਨੀ ਪਈ। 
    (ਏਜੰਸੀ)