ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਮੋਦੀ ਨੂੰ ਲਿਖੀ ਚਿੱਠੀ

ਏਜੰਸੀ

ਖ਼ਬਰਾਂ, ਪੰਜਾਬ

ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਮੋਦੀ ਨੂੰ ਲਿਖੀ ਚਿੱਠੀ

image

ਕਿਸਾਨ ਅੰਦੋਲਨ ਖ਼ਤਮ ਕਰਨ ਲਈ ਦਿਤੇ ਦੋ ਸੁਝਾਅ

ਨਵੀਂ ਦਿੱਲੀ, 14 ਜਨਵਰੀ: ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ ’ਚ ਜਸਟਿਸ ਕਾਟਜੂ ਨੇ ਪੀ.ਐੱਮ. ਮੋਦੀ ਨੂੰ ਕਿਹਾ ਕਿ ਕਿਸਾਨਾਂ ਵਲੋਂ ਕੋਰਟ ਦੀ ਕਮੇਟੀ ਨੂੰ ਠੁਕਰਾਉਣ ਤੋਂ ਬਾਅਦ ਸਰਕਾਰ ਨੂੰ ਤੁਰਤ ਕਾਨੂੰਨ ਵਾਪਸ ਲੈਣਾ ਚਾਹੀਦਾ ਅਤੇ ਨਾਲ ਹੀ ਹਾਈ ਪਾਵਰ ਕਿਸਾਨ ਕਮੀਸ਼ਨ ਦਾ ਗਠਨ ਕਰਨਾ ਚਾਹੀਦਾ ਹੈ। 
ਮਾਰਕੰਡੇ ਨੇ ਲਿਖਿਆ ਕਿ ਭਾਰਤ ’ਚ ਕਿਸਾਨ ਅੰਦੋਲਨ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਇਕ ਰੇੜਕੇ ’ਤੇ ਪਹੁੰਚ ਗਈਆਂ ਹਨ। ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਲੋਂ ਨਿਯੁਕਤ 4 ਮੈਂਬਰੀ ਕਮੇਟੀ ਦੀ ਸੁਣਵਾਈ ’ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿਤਾ ਹੈ ਅਤੇ ਸਪੱਸ਼ਟ ਰੂਪ ਨਾਲ ਕਿਹਾ ਹੈ ਕਿ ਜਦੋਂ ਤਕ 
ਉਨ੍ਹਾਂ 3 ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਹੈ, ਉਦੋਂ ਤਕ ਅੰਦੋਲਨ ਖ਼ਤਮ ਨਹੀਂ ਹੋਵੇਗਾ।
ਜਸਟਿਸ ਕਾਟਜੂ ਨੇ ਲਿਖਿਆ ਕਿ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਦੀ ਸਰਹੱਦ ’ਤੇ ਕੈਂਪ ਲਾਏ ਹੋਏ ਹਨ ਪਰ 26 ਜਨਵਰੀ ਨੂੰ ਦਿੱਲੀ ’ਚ ਪ੍ਰਵੇਸ਼ ਕਰਨ ਅਤੇ ਅਪਣੇ ਟਰੈਕਟਰਾਂ ਨਾਲ ਗਣਤੰਤਰ ਦਿਵਸ ਪਰੇਡ ’ਚ ਸ਼ਾਮਲ ਹੋਣ ਲਈ ਦ੍ਰਿੜ ਸੰਕਲਪਿਤ ਹਨ। ਇਹ ਸਪੱਸ਼ਟ ਹੈ ਕਿ ਸਰਕਾਰ ਵਲੋਂ ਮਨਜ਼ੂਰੀ ਨਹੀਂ ਦਿਤੀ ਜਾਵੇਗੀ ਅਤੇ ਨਤੀਜੇ ਵਜੋਂ ਪੁਲਿਸ ਅਤੇ ਨੀਮ ਫ਼ੌਜੀ ਫ਼ੋਰਸ ਲਾਠੀਚਾਰਜ ਅਤੇ ਗੋਲੀਬਾਰੀ ਕਰਨਗੇ ਜਿਸ ਤੋਂ ਬਾਅਦ ਹਿੰਸਾ ਹੋ ਸਕਦੀ ਹੈ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਯਕੀਨ ਹੈ ਕਿ ਤੁਸੀਂ ਇਸ ਤੋਂ ਬਚਣਾ ਚਾਹੋਗੇ।