ਮੁੱਖ ਚੋਣ ਕਮਿਸ਼ਨਰ ਨੂੰ ਚਿੱਠੀ ਲਿਖੀ ਕੇ CM ਚੰਨੀ ਨੇ ਵਿਧਾਨ ਸਭਾ ਚੋਣਾਂ ਮੁਲਤਵੀ ਕਰਨ ਦੀ ਕੀਤੀ ਮੰਗ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਲਿਖੀ ਚਿੱਠੀ

CM Charanjit Singh Channi

ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ 6 ਦਿਨਾਂ ਲਈ ਚੋਣਾਂ ਮੁਲਤਵੀ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਤਰੀਕ ਮਿੱਥੀ ਜਾ ਚੁੱਕੀ ਹੈ ਪਰ ਹੁਣ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਇਕ ਚਿੱਠੀ ਲਿਖੀ ਹੈ ਅਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ  ਚਿੱਠੀ ਵਿਚ ਉਨ੍ਹਾਂ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਮੇਰੇ ਧਿਆਨ ਵਿਚ ਲਿਆਂਦਾ ਗਿਆ ਹੈ, ਜੋ ਕਿ ਸੂਬੇ ਦੀ ਕੁੱਲ ਆਬਾਦੀ ਦਾ ਲਗਪਗ 32 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਜਨਵਰੀ ਨੂੰ ਹੈ ਅਤੇ ਇਸ ਮੌਕੇ ਸੂਬੇ ਤੋਂ ਵੱਡੀ ਗਿਣਤੀ 'ਚ ਅਨੁਸੂਚਿਤ ਜਾਤੀ ਦੇ ਸ਼ਰਧਾਲੂ (ਲਗਪਗ 20 ਲੱਖ) ਬਨਾਰਸ ਆਉਣ ਦੀ ਸੰਭਾਵਨਾ ਹੈ।

ਅਜਿਹੀ ਸਥਿਤੀ 'ਚ ਉੱਤਰ ਪ੍ਰਦੇਸ਼ ਗਏ 10 ਤੋਂ 16 ਫਰਵਰੀ 2022 ਤਕ ਇਸ ਭਾਈਚਾਰੇ ਦੇ ਬਹੁਤ ਸਾਰੇ ਲੋਕ ਰਾਜ ਵਿਧਾਨ ਸਭਾ ਲਈ ਆਪਣੀ ਵੋਟ ਨਹੀਂ ਪਾ ਸਕਣਗੇ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ 6 ਦਿਨਾਂ ਲਈ ਚੋਣਾਂ ਮੁਲਤਵੀ ਕੀਤੀਆਂ ਜਾਣ ਤਾਂ ਜੋ ਉਹ ਬਨਾਰਸ ਦਾ ਦੌਰਾ ਕਰਨ ਦੇ ਨਾਲ-ਨਾਲ ਵਿਧਾਨ ਸਭਾ ਚੋਣਾਂ ਵਿੱਚ ਵੀ ਹਿੱਸਾ ਲੈ ਸਕਣ।