ਧੀਆਂ ਨੇ ਹਰ ਖੇਤਰ ਵਿਚ ਵੱਡੀ ਤਰੱਕੀ ਕੀਤੀ : ਸੁਖਬੀਰ ਸਿੰਘ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਧੀਆਂ ਨੇ ਹਰ ਖੇਤਰ ਵਿਚ ਵੱਡੀ ਤਰੱਕੀ ਕੀਤੀ : ਸੁਖਬੀਰ ਸਿੰਘ ਬਾਦਲ

image

ਯੂਥ ਅਕਾਲੀ ਆਗੂ ਪ੍ਰਿੰਸ ਦੀ ਬੇਟੀ ਦੀ 

ਐਸ.ਏ.ਐਸ ਨਗਰ, 14 ਜਨਵਰੀ (ਸੁਖਦੀਪ ਸਿੰਘ ਸੋਈਂ) : ਯੂਥ  ਅਕਾਲੀ ਦਲ ਜ਼ਿਲ੍ਹਾ ਮੁਹਾਲੀ  ਸ਼ਹਿਰੀ ਦੇ ਪ੍ਰਧਾਨ ਹਰਮਨਪੀ੍ਰਤ ਸਿੰਘ ਪ੍ਰਿੰਸ ਦੀ ਬੇਟੀ ਦੀ ਪਹਿਲੀ ਲੋਹੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵਿਸ਼ੇਸ ਤੌਰ ’ਤੇ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣਾ  ਬਹੁਤ ਸ਼ਲਾਘਾਯੋਗ ਹੈ। ਧੀਆਂ ਅੱਜ ਸਮਾਜ ਦੇ ਹਰ  ਖੇਤਰ ਵਿਚ ਤਰੱਕੀ ਕਰ ਰਹੀਆਂ ਹਨ। 
  ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ਅੰਤਰਰਾਸ਼ਟਰੀ ਪੱਧਰ ਤੇ ਵਖ ਵਖ ਖੇਤਰਾਂ ਵਿਚ ਅਹਿਮ ਤਰਕੀਆਂ ਪ੍ਰਾਪਤ ਕਰ ਕੇ ਪੰਜਾਬ ਅਤੇ ਅਪਣੇ ਮਾਪਿਆਂ ਦਾ ਨਾਮ ਰੌਸ਼ਣ ਕਰ ਰਹੀਆਂ ਹਨ। ਇਕ ਧੀ ਪੂਰੇ ਪ੍ਰਵਾਰ ਨੂੰ ਜੋੜੀ ਰਖਣ ਵਿਚ ਅਹਿਮ ਭੂਮਿਕਾ ਨਿਭਾਊਂਦੀ ਹੈ। ਹਰ ਸਾਲ ਵਖ ਵਖ ਪ੍ਰੀਖਿਆਵਾਂ ਦੇ ਨਤੀਜਿਆਂ ਤੋਂ ਪਤਾ ਚਲ ਜਾਂਦਾ ਹੈ ਕਿ ਸਿਖਿਆ ਦੇ ਖੇਤਰ ਵਿਚ ਵੀ ਧੀਆਂ ਮੁੰਡਿਆਂ ਨੂੰ ਪਿਛੇ ਛੱਡ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਧੀਆਂ ਨੂੰ ਪੁੱਤਰਾਂ ਵਾਂਗ ਪਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਹਰਮਨਪੀ੍ਰਤ ਸਿੰਘ ਪ੍ਰਿੰਸ ਨੇ ਕਿਹਾ ਕਿ ਜਦੋਂ ਪ੍ਰਵਾਰ ਵਿਚ ਧੀ ਦਾ ਜਨਮ ਹੁੰਦਾ ਹੈ, ਉਦੋਂ ਤੋਂ ਮਾਪਿਆਂ ਨੁੰ ਅਪਣੀ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ। ਘਰ ਵਿਚ ਧੀ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਧੀ ਨਾਲ ਘਰ ਪ੍ਰਵਾਰ ਖੁਸ਼ੀ ਸੰਸਾਰ ਬਣਿਆ ਰਹਿੰਦਾ ਹੈ। 
Photo 14-7