ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਮਾਨ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

Former Congress MLA Joginder Mann joins Aam Aadmi Party

 

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ। ਇਸ ਦੇ ਚਲਦਿਆਂ ਬੀਤੇ ਦਿਨ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਉਹਨਾਂ ਦਾ ਪਾਰਟੀ 'ਚ ਸਵਾਗਤ ਕੀਤਾ।

Former Congress MLA Joginder Mann joins Aam Aadmi Party

ਦੱਸ ਦੇਈਏ ਕਿ ਅਨੁਸੂਚਿਤ ਜਾਤੀ (ਐਸਸੀ) ਭਾਈਚਾਰੇ ਦੇ ਆਗੂ ਬਹੁ-ਕਰੋੜੀ ਪੋਸਟ ਮੈਟ੍ਰਿਕ ਐਸਸੀ ਵਜ਼ੀਫ਼ਾ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਫਗਵਾੜਾ ਨੂੰ ਜ਼ਿਲ੍ਹੇ ਦਾ ਦਰਜਾ ਨਾ ਦੇਣ ਕਾਰਨ ਕਾਂਗਰਸ ਸਰਕਾਰ ਤੋਂ ਨਾਰਾਜ਼ ਹਨ। ਉਹਨਾਂ ਨੇ ਬੀਤੇ ਦਿਨ ਹੀ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

Former MLA Joginder Singh Mann

ਜ਼ਿਕਰਯੋਗ ਹੈ ਕਿ ਜੋਗਿੰਦਰ ਮਾਨ ਕਰੀਬ 50 ਸਾਲ ਤੋਂ ਪਾਰਟੀ ਦੇ ਨਾਲ ਸਨ । ਉਹ 1985, 1992 ਤੇ 2002 'ਚ ਫਗਵਾੜਾ ਤੋਂ ਵਿਧਾਇਕ ਰਹੇ ਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ, ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 'ਚ ਮੰਤਰੀ ਰਹੇ ਸਨ।