ਰਾਘਵ ਚੱਢਾ ਨੇ ਚੋਣ ਕਮਿਸ਼ਨ 'ਤੇ ਲਾਏ ਇਲਜ਼ਾਮ, ਨਵੀਂ ਪਾਰਟੀ ਦੀ ਰਜਿਸਟਰੇਸ਼ਨ ਲਈ ਨਿਯਮਾਂ ’ਚ ਕੀਤਾ ਬਦਲਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਘਵ ਚੱਢਾ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੱਤਾ ਹੈ।

Raghav Chadha alleges Election Commission


ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਭਾਰਤੀ ਚੋਣ ਕਮਿਸ਼ਨ ’ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ਵਿਚ ਇਕ ਨਵੀਂ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ ਨਿਯਮਾਂ ਅਤੇ ਕਾਨੂੰਨ ’ਚ ਬਦਲਾਅ ਕੀਤਾ ਜਾ ਰਿਹਾ। ਇਸ ਦੇ ਤਹਿਤ ਸਿਆਸੀ ਪਾਰਟੀ ਦੀ ਰਜਿਸਟਰੇਸ਼ਨ ਲਈ 30 ਦਿਨ ਦੀ ਮਿਆਦ ਨੂੰ ਘਟਾ ਕੇ 7 ਦਿਨ ਕੀਤਾ ਗਿਆ।

Election Commission

ਰਾਘਵ ਚੱਢਾ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਿਚ ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੱਤਾ ਹੈ। ‘ਆਪ’ ਆਗੂ ਨੇ ਸਵਾਲ ਕਰਦਿਆਂ ਕਿਹਾ ਕਿ ਇਸ ਰਾਜਨੀਤਿਕ ਪਾਰਟੀ ਦੇ ਰਜਿਸਟਰ ਹੋਣ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਕਿਸ ਪਾਰਟੀ ਨੂੰ ਹੋਵੇਗਾ? ਜੇਕਰ ਇਹ ਪਾਰਟੀ ਰਜਿਸਟਰ ਹੁੰਦੀ ਹੈ ਤਾਂ ਕਿਹੜੀ ਪਾਰਟੀ ਨੂੰ ਫਾਇਦਾ ਹੋਵੇਗਾ?

Raghav Chadha

ਉਹਨਾਂ ਇਲਜ਼ਾਮ ਲਾਗਇਆ ਕਿ ਆਮ ਆਦਮੀ ਪਾਰਟੀ ਦੀਆਂ ਵੋਟਾਂ ਕੱਟਣ ਲਈ ਨਵੀਂ ਪਾਰਟੀ ਨੂੰ ਰਜਿਸਟਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਰਵਿੰਦ ਕੇਜਰੀਵਾਲ ਦੀ ਸਾਫ ਰਾਜਨੀਤੀ ਅਤੇ ਇਮਾਨਦਾਰੀ ਤੋਂ ਡਰ ਰਹੀਆਂ ਹਨ, ਇਸੇ ਲਈ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।