Amritsar News: ਅੰਮ੍ਰਿਤਸਰ ਪੁਲਿਸ ਨੇ 56 ਕਰੋੜ ਦੀ ਹੈਰੋਇਨ ਕੀਤੀ ਬਰਾਮਦ
Amritsar News: ਪੁਲਿਸ ਨੇ ਦੋ ਮੁਲਜ਼ਮਾਂ ਨੂੰ ਅਲੱਗ-ਅਲੱਗ ਥਾਵਾਂ ਤੋਂ 8 ਕਿਲੋ ਹੈਰੋਇਨ ਨਾਲ ਕੀਤਾ ਕਾਬੂ
Amritsar police recovered heroin worth 56 crores News in punjabi: ਅੰਮ੍ਰਿਤਸਰ 'ਚ ਪੁਲਿਸ ਨੇ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ 56 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੂਜਾ ਮੁਲਜ਼ਮ ਠੇਕੇ 'ਤੇ ਖੇਤ ਲੈ ਕੇ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਲਿਆਉਂਦਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਚੱਲੀਆਂ ਗੋਲੀਆਂ, ਦੋ ਸਕੇ ਭਰਾ ਹੋਏ ਜ਼ਖ਼ਮੀ
ਪਹਿਲੇ ਮਾਮਲੇ ਵਿੱਚ ਥਾਣਾ ਲੋਪੋ ਦੀ ਪੁਲਿਸ ਨੇ ਪੰਜ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ 35 ਕਰੋੜ ਰੁਪਏ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਉਰਫ ਹੀਰਾ ਵਾਸੀ ਰਾਣੀਆ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਜ਼ਮੀਨ ਠੇਕੇ ’ਤੇ ਲਈ ਹੋਈ ਹੈ।
ਇਹ ਵੀ ਪੜ੍ਹੋ: Amit Shah News: ਅਮਿਤ ਸ਼ਾਹ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਲਾਡਲੀ ਭੈਣ ਦੀ ਹੋਈ ਮੌਤ
ਜਿੱਥੇ ਉਹ ਡਰੋਨ ਰਾਹੀਂ ਹੈਰੋਇਨ ਨੂੰ ਖੇਤਾਂ ਵਿੱਚ ਸੁੱਟਵਾਉਂਦਾ ਸੀ ਅਤੇ ਫਿਰ ਟਰੈਕਟਰਾਂ ਰਾਹੀਂ ਸਪਲਾਈ ਕਰਦਾ ਸੀ। ਪੁਲਿਸ ਨੇ ਟੀਮ ਬਣਾ ਕੇ ਛਾਪਾ ਮਾਰ ਕੇ ਖੇਤਾਂ ਵਿਚ ਸੁੱਟੀ 5 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ ਮੁਲਜ਼ਮ ਜਗਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੂਜੇ ਮਾਮਲੇ ਵਿੱਚ ਪੁਲਿਸ ਨੇ ਸਾਹਿਲ ਕੋਲੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸਾਹਿਲ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਮੁਲਜ਼ਮ ਨੇ ਕਤਲ ਵਿੱਚ ਵਰਤਿਆ ਸੀ। ਸਾਹਿਲ ਕਤਲ ਨੂੰ ਅੰਜਾਮ ਦੇਣ ਵਾਲੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਦਾ ਗੁਰਗਾ ਹੈ। ਪੁਲਿਸ ਇਸ ਮਾਮਲੇ ਵਿੱਚ ਰਾਹੁਲ ਅਤੇ ਗਗਨਦੀਪ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਜੰਡਿਆਲਾ ਪੁਲਿਸ ਨੇ ਮੁਲਜ਼ਮ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
(For more Punjabi news apart from Amritsar police recovered heroin worth 56 crores News in punjabi , stay tuned to Rozana Spokesman)