Chandigarh Mayor Election: 'ਆਪ'-ਕਾਂਗਰਸ ਨੇ ਕੀਤਾ ਗਠਜੋੜ, ਮੇਅਰ ਦੀ ਚੋਣ ਲੜੇਗੀ 'ਆਪ'

ਏਜੰਸੀ

ਖ਼ਬਰਾਂ, ਪੰਜਾਬ

ਲੋਕ ਸਭਾ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਚਰਚਾ ਨਹੀਂ ਹੋਈ ਹੈ। ਇਸ ਬਾਰੇ ਪਾਰਟੀ ਹਾਈਕਮਾਂਡ ਹੀ ਫ਼ੈਸਲਾ ਕਰੇਗੀ।  

File Photo

Chandigarh Mayor Election: ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਵਿਚ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਮਚੀ ਹੋਈ ਹੈ। ਸੋਮਵਾਰ ਨੂੰ ਨਿਗਮ 'ਚ ਕਾਂਗਰਸ ਅਤੇ 'ਆਪ' ਦਾ ਗਠਜੋੜ ਹੋ ਗਿਆ। ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਮੇਅਰ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਕਾਂਗਰਸ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਮਿਲਣਗੇ। ਦੋਵੇਂ ਪਾਰਟੀਆਂ ਇੱਕ ਦੂਜੇ ਦਾ ਸਾਥ ਦੇਣਗੀਆਂ। ਲੋਕ ਸਭਾ ਚੋਣਾਂ ਨੂੰ ਲੈ ਕੇ ਅਜੇ ਤੱਕ ਕੋਈ ਚਰਚਾ ਨਹੀਂ ਹੋਈ ਹੈ। ਇਸ ਬਾਰੇ ਪਾਰਟੀ ਹਾਈਕਮਾਂਡ ਹੀ ਫ਼ੈਸਲਾ ਕਰੇਗੀ।  

ਕਾਂਗਰਸ ਅਤੇ 'ਆਪ' ਦੇ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀਆਂ ਮਿਲ ਕੇ 20 ਵੋਟਾਂ ਹਨ ਅਤੇ ਉਹ ਤਿੰਨੋਂ ਅਹੁਦਿਆਂ 'ਤੇ ਜਿੱਤ ਹਾਸਲ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਵੀ ਜਾਇਜ਼ ਹੈ। ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਹੈ। 

(For more news apart from Chandigarh Mayor Election, stay tuned to Rozana Spokesman)