CM Bhagwant Mann: ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CM Bhagwant Mann: ਪਾਰਟੀ ਬਣਾਉਣ ਦਾ ਸਭ ਨੂੰ ਹੱਕ ਹੈ-ਮਾਨ

CM Bhagwant Mann's big statement about Amritpal Singh's new party

ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਦੇਸ਼ ਵਿੱਚ ਕਿਸੇ ਨੂੰ ਵੀ ਸਿਆਸੀ ਪਾਰਟੀਆਂ ਬਣਾਉਣ ਦਾ ਅਧਿਕਾਰ ਹੈ ਪਰ ਇਸ ਦੀ ਕਿਸਮਤ ਦਾ ਫ਼ੈਸਲਾ ਕਰਨਾ ਲੋਕਾਂ ਦੇ ਹੱਥ ਵਿੱਚ ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਪਸੀ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਇੱਥੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਦਾ ਬੀਜ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ।

 ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਖੇ ਸੂਬੇ ਦੇ ਪਹਿਲੇ ਲਗਜ਼ਰੀ ਹੋਟਲ ਰਨਵਾਸ ਪੈਲੇਸ ਦਾ ਉਦਘਾਟਨ ਕੀਤਾ ਗਿਆ ਹੈ। ਇਹ ਹੋਟਲ ਆਪਣੇ ਆਪ ਵਿੱਚ ਕਲਾ ਅਤੇ ਸੱਭਿਆਚਾਰ ਦੀ ਇੱਕ ਨਵੀਂ ਮਿਸਾਲ ਹੈ।

ਇਹ 18ਵੀਂ ਸਦੀ ਦਾ ਕਿਲਾ ਹੈ। ਇਸ ਵਿੱਚ ਪੰਜਾਬ ਦਾ ਅਮੀਰ ਵਿਰਸਾ ਸਾਫ਼ ਨਜ਼ਰ ਆਵੇਗਾ। ਇਸ ਦੇ ਅਸਲੀ ਰੂਪ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕ ਇਸ ਨੂੰ ਆਨਲਾਈਨ ਬੁੱਕ ਵੀ ਕਰ ਸਕਣਗੇ। ਇਸ ਦੇ ਨਾਲ ਹੀ ਹੁਣ ਕਪੂਰਥਲਾ ਦੇ ਰਾਜੇ ਦਾ ਮਹਿਲ ਵੀ ਵਿਕਸਤ ਕੀਤਾ ਜਾ ਰਿਹਾ ਹੈ। ਇਸ ਹੋਟਲ ਦਾ ਨਾਂ 'ਦ ਰਨਵਾਸ ਪੈਲੇਸ' ਹੈ, ਇੱਥੇ ਪਟਿਆਲਾ ਮਹਾਰਾਜਾ ਦੀਆਂ ਰਾਣੀਆਂ ਠਹਿਰਦੀਆਂ ਸਨ।