Kapurthala News: ਲੋਹੜੀ ਵਾਲੇ ਦਿਨ ਲਾਪਤਾ ਹੋਏ ਫ਼ੋਟੋਗ੍ਰਾਫ਼ਰ ਦੀ ਸ਼ੱਕੀ ਹਾਲਾਤ ’ਚ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Kapurthala News

 

Kapurthala News: ਕਪੂਰਥਲਾ ਦੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਫ਼ੋਟੋਗ੍ਰਾਫ਼ਰ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

 ਜਿਸ ਵਿੱਚ ਮ੍ਰਿਤਕ 13 ਜਨਵਰੀ ਨੂੰ ਇੱਕ ਲੋਹੜੀ ਸਮਾਗਮ ਵਿੱਚ ਕੰਮ 'ਤੇ ਗਿਆ ਸੀ, ਪਰ ਉਸ ਤੋਂ ਬਾਅਦ ਉਹ ਘਰ ਨਾ ਪਰਤਿਆਂ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫ਼ੋਨ ਕੀਤਾ ਤਾਂ ਉਸ ਦਾ ਮੁਬਾਇਲ ਫ਼ੋਨ ਵੀ ਬੰਦ ਸੀ।  

ਜਿਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਬਹੁਤ ਭਾਲ ਕੀਤੀ ਅਤੇ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਪਰ ਇਸ ਦੇ ਬਾਵਜੂਦ ਜਦੋਂ ਕੁਝ ਪਤਾ ਨਾ ਲੱਗਾ ਤਾਂ ਉਨ੍ਹਾਂ ਨੇ ਉਸ ਦੀ ਫ਼ੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। 

ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿੱਚ ਸੀ। ਉਸ ਨੂੰ ਕਪੂਰਥਲਾ ਸੁਲਤਾਨਪੁਰ ਰੋਡ 'ਤੇ ਪਿੰਡ ਸ਼ੇਖੂਪੁਰ ਤੋਂ ਸਰਕਾਰੀ ਐਂਬੂਲੈਂਸ ਵਿੱਚ ਇਲਾਜ ਲਈ ਭੇਜਿਆ ਗਿਆ ਅਤੇ ਬਾਅਦ ਵਿੱਚ ਉਸ ਦੀ ਉੱਥੇ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮ੍ਰਿਤਕ ਨਾਲ ਕੋਈ ਸੜਕ ਹਾਦਸਾ ਨਹੀਂ ਹੋਇਆ ਸੀ ਅਤੇ ਕਿਹਾ ਕਿ ਉਸ ਦੀ ਲਾਸ਼ ਦੀ ਹਾਲਤ ਦੇਖ ਕੇ ਲਗਦਾ ਹੈ ਕਿ ਇਹ ਘਟਨਾ ਉਸ ਦੇ ਨਾਲ ਵਾਪਰੀ ਸੀ। ਉਸ ਨੇ ਸਰਕਾਰੀ ਹਸਪਤਾਲ 'ਤੇ ਵੀ ਲਾਪਰਵਾਹੀ ਦਾ ਦੋਸ਼ ਲਗਾਇਆ ਕਿਉਂਕਿ ਉਸ ਨੇ 13 ਜਨਵਰੀ ਤੋਂ 15 ਜਨਵਰੀ ਦੇ ਵਿਚਕਾਰ ਪਰਿਵਾਰ ਨੂੰ ਸੂਚਿਤ ਕਰਨਾ ਵੀ ਉਚਿਤ ਨਹੀਂ ਸਮਝਿਆ। 

ਦੂਜੇ ਪਾਸੇ, ਕਪੂਰਥਲਾ ਪੁਲਿਸ ਸਿਟੀ ਥਾਣੇ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।