ਜਥੇਦਾਰ ਸਾਹਿਬ ਜੋ ਵੀ ਫ਼ੈਸਲਾ ਲੈਣਗੇ, ਉਹ ਸਿਰ ਮੱਥੇ ਪ੍ਰਵਾਨ ਹੋਵੇਗਾ : ਮੁੱਖ ਮੰਤਰੀ ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਾਇਰਲ ਵੀਡੀਓ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਨਕਲੀ

Whatever decision the Jathedar Sahib takes will be accepted wholeheartedly: Chief Minister Bhagwant Mann

ਅੰਮ੍ਰਿਤਸਰ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਤੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਜਥੇਦਾਰ ਜੋ ਵੀ ਫ਼ੈਸਲਾ ਲੈਣਗੇ ਉਹ ਮੈਨੂੰ ਸਿਰ ਮੱਥੇ ਪ੍ਰਵਾਨ ਹੋਵੇਗਾ ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਨਕਲੀ ਕਰਾਰ ਦਿੱਤਾ ਤੇ ਕਿਹਾ ਕਿ ਅੱਜਕੱਲ੍ਹ ਏ.ਆਈ. ਨਾਲ ਕੁਝ ਵੀ ਕੀਤਾ ਜਾ ਸਕਦਾ ਹੈ, ਇਸ ਦੀ ਕਿਸੇ ਵੀ ਥਾਂ ਤੋਂ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਥੇ ਪੇਸ਼ ਹੋ ਕੇ ਸਕੂਨ ‌ਮਿਲਿਆ ਹੈ ਅਤੇ ਸੰਤੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਨੂੰ ਚੈਲੰਜ ਕਰਨ ਦੀ ਨਾ ਮੇਰੀ ਹਿੰਮਤ ਹੈ ਤੇ ਨਾ ਹੀ ਮੇਰੀ ਔਕਾਤ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜ ਸਿੰਘ ਸਹਿਬਾਨ ਦੀ ਮੀਟਿੰਗ ਹੋਵੇਗੀ ਤੇ ਉਸ ਵਿਚ ਸਪੱਸ਼ਟੀਕਰਨ ’ਤੇ ਵਿਚਾਰ ਕੀਤਾ ਜਾਵੇਗਾ।