ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਸ. ਬੀਰ ਦਵਿੰਦਰ ਸਿੰਘ ਨੂੰ ਪਾਰਟੀ.....

Bir Davinder Singh

ਚੰਡੀਗੜ੍ਹ (ਨੀਲ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਸ. ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਇਸ ਦਾ ਐਲਾਨ ਅੱਜ ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਬੀਰ ਦਵਿੰਦਰ ਸਿੰਘ ਵੱਖ-ਵੱਖ ਟੈਲੀਵਿਜ਼ਨ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ ਤਾਂ ਜੋ ਪਾਰਟੀ ਦੇ ਵਿਚਾਰਾਂ ਨੂੰ ਬੜੇ ਹੀ ਚੰਗੇ ਢੰਗ ਨਾਲ ਪੰਜਾਬ ਦੀ ਜਨਤਾ ਦੇ ਸਨਮੁੱਖ ਰੱਖਿਆ ਜਾ ਸਕੇ। ਸ੍ਰ. ਬੀਰ ਦਵਿੰਦਰ ਸਿੰਘ 1967 ਵਿਚ ਸਿੱਖ ਸਟੂਡੈਂਟਸ

ਫ਼ੈਡਰੇਸ਼ਨ ਦੇ ਮੁਖੀ ਵਜੋਂ ਰਾਜਨੀਤੀ ਵਿਚ ਸ਼ਾਮਿਲ ਹੋਏ ਸਨ। ਉਹ 1980 ਵਿਚ ਸਰਹਿੰਦ ਅਤੇ 2002 ਵਿਚ ਖਰੜ ਤੋਂ ਵਿਧਾਇਕ ਚੁਣੇ ਸਨ ਅਤੇ ਪੰਜਾਬ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਕੰਮ ਕਰ ਚੁੱਕੇ ਹਨ। ਦਸਣਯੋਗ ਹੈ ਕਿ ਫੂਲਕਾ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਚੰਡੀਗੜ੍ਹ ਸਥਿਤ ਬ੍ਰਹਮਪੁਰਾ ਦੇ ਨਿਵਾਸ ਸਥਾਨ 'ਤੇ ਇਕ ਬੰਦ ਕਮਰਾ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਕਰੀਬ 2 ਘੰਟਿਆਂ ਤਕ ਚਲੀ ਜੋ ਦੋਹਾਂ ਨੇਤਾਵਾਂ ਦੌਰਾਨ ਹਾਂ ਪੱਖੀ ਰਹੀ, ਜਿਸ ਵਿਚ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ 'ਚੋਂ ਬਾਹਰ ਕੱਢਣ ਦੀ ਰਣਨੀਤੀ ਉਲੀਕੀ ਗਈ। ਇਸ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ।