ਪਠਾਨਕੋਟ ਵਾਸੀਆਂ ਲਈ ਸੰਨੀ ਦਿਓਲ ਲੈ ਕੇ ਆਏ ਵੱਡੀ ਖੁਸ਼ਖ਼ਬਰੀ...ਕਰ ਦਿੱਤਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਸੰਨੀ ਦਿਓਲ ਵਲੋਂ...

Sunny deol pathankot gift

ਲੁਧਿਆਣਾ: ਭਾਜਪਾ ਵਲੋਂ ਪਹਿਲੀ ਵਾਰ ਸਿਆਸਤ ਵਿਚ ਆਏ ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਹਰਾ ਦਿੱਤਾ ਸੀ। ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ 82459 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਪਰ ਉਸ ਤੋਂ ਮਗਰੋਂ ਹਾਲਾਤ ਇਹ ਬਣ ਗਏ ਸਨ ਕਿ ਸੰਨੀ ਦਿਓਲ ਵਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਸੀ। ਪਠਾਨਕੋਟ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਸੰਸਦ ਮੈਂਬਰ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲਗਾਏ ਗਏ ਸਨ।

ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਸੰਨੀ ਦਿਓਲ ਵਲੋਂ ਗੁਰਦਾਸਪੁਰ ਦੇ ਲੋਕਾਂ ਵਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪਰ ਹੁਣ ਪਠਾਨਕੋਟ ਵਾਸੀਆਂ ਲਈ ਸੰਨੀ ਦਿਓਲ ਇਕ ਨਵਾਂ ਤੇ ਵੱਡਾ ਤੋਹਫ਼ਾ ਲੈ ਕੇ ਆਏ ਹਨ। ਇਸ ਦੌਰਾਨ ਇਸ ਦੌਰਾਨ ਸੰਨੀ ਨੇ ਦੁਨੇਰਾ ਇਲਾਕੇ ਦਾ ਦੌਰਾ ਕੀਤਾ ਅਤੇ ਉੱਥੇ ਇਕ ਜਨਸਭਾ ਨੂੰ ਸੰਬੋਧਨ ਕੀਤਾ।

ਪਠਾਨਕੋਟ ਵਾਸੀਆਂ ਲਈ ਸੰਨੀ ਤੋਹਫਾ ਵੀ ਲੈ ਕੇ ਆਏ। ਉਨ੍ਹਾਂ ਐਲਾਨ ਕੀਤਾ ਪਠਾਨਕੋਟ ਤੋਂ ਹਿਮਾਚਲ ਜਾਣ ਵਾਲੀ ਰੇਲਵੇ ਲਾਈਨ 'ਤੇ ਪੈਣ ਵਾਲੇ ਫਾਟਕਾਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਨੂੰ ਏਲੀਵੇਟਰਾਂ ਦਾ ਨਿਰਮਾਣ ਕੀਤਾ ਜਾਵੇਗਾ। ਗੁੰਮਸ਼ੁਦਗੀ ਦੇ ਪੋਸਟਰਾਂ 'ਤੇ ਬੋਲਦੇ ਹੋਏ ਸੰਨੀ ਨੇ ਕਿਹਾ ਕਿ ਉਹ ਆਪਣਾ ਕੰਮ ਕਰਦੇ ਹਨ ਅਤੇ ਕਰਦੇ ਰਹਿਣਗੇ। ਪੋਸਟਰ ਲਾਉਣ ਵਾਲਿਆਂ ਨੂੰ ਲਾਉਣ ਦਿਓ।

ਦਸ ਦਈਏ ਕਿ ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸੰਸਦ ਮੈਂਬਰ ਬਣਾਇਆ ਸੀ ਪਰ ਲੱਗਦਾ ਸੀ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ 'ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਸਨ।

ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਪੋਸਟਰ ਲਗਾਉਣ ਦਾ ਮਕਸਦ ਇਹੀ ਹੈ ਕਿ ਉਨ੍ਹਾਂ ਨੂੰ ਇਹ ਪੋਸਟਰ ਦੇਖ ਕੇ ਅਧੂਰੇ ਪਏ ਕੰਮਾਂ ਦੀ ਯਾਦ ਆ ਜਾਏ।                                               

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ।