ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਨੌਦੀਪ ਕੌਰ ਨਾਲ ਮੁਲਾਕਾਤ ਦੀ ਨਾ ਦਿੱਤੀ ਇਜਾਜ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਕੱਲ੍ਹ ਕੀਤੀ ਗਈ ਸੀ ਮੁਲਾਕਾਤ

Manisha Gulati

ਚੰਡੀਗੜ੍ਹ,: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਜੇਲ੍ਹ ਸੁਪਰਡੈਂਟ ਕਰਨਾਲ ਨੇ ਕਿਰਤੀ ਕਾਰਕੁਨ ਨੌਦੀਪ ਕੌਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਸ ਸਬੰਧੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕਰਨਾਲ ਜੇਲ੍ਹ ਦੇ ਸੁਪਰਡੈਂਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਫੋਨ ਕਰਕੇ ਕਿਹਾ ਕਿ ਸ੍ਰੀਮਤੀ ਗੁਲਾਟੀ ਨੂੰ  ਨੌਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪਹਿਲਾਂ ਹਰਿਆਣਾ ਸਰਕਾਰ ਤੋਂ ਪ੍ਰਵਾਨਗੀ ਲੈਣ ਹੋਵੇਗੀ

ਮਨੀਸ਼ਾ ਗੁਲਾਟੀ ਵੱਲੋਂ ਅਮਿਤ ਸ਼ਾਹ ਨਾਲ ਕੱਲ੍ਹ ਕੀਤੀ ਗਈ ਸੀ ਮੁਲਾਕਾਤ

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ  ਕੱਲ੍ਹ ਮੁਲਾਕਾਤ ਕੀਤੀ ਸੀ।

ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ ਸੀ। ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।