ਸਰਕਾਰ ਨੇ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਧਾਈਆਂ, ਸਾਰੇ ਸਕੂਲ ਖੋਲ੍ਹਣ ਦੇ ਆਦੇਸ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਸੋਸ਼ਲ ਡਿਸਟੈਂਸਿੰਗ ਲਾਜ਼ਮੀ ਹੈ।

Charanjeet Channi

 

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਕੋਰੋਨਾ ਪਾਬੰਦੀਆਂ 25 ਫਰਵਰੀ ਤੱਕ ਵਧਾ ਦਿੱਤੀਆਂ ਹਨ। ਇਨ੍ਹਾਂ ਹੁਕਮਾਂ ਦੇ ਵਿਚ ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਕਿਹਾ ਗਿਆ ਹੈ ਕਿ ਸਕੂਲ ਆਉਣਾ ਹੈ ਜਾਂ ਨਹੀਂ, ਇਹ ਫ਼ੈਸਲਾ ਖੁਦ ਵਿਦਿਆਰਥੀ ਕਰਨਗੇ। ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਸੋਸ਼ਲ ਡਿਸਟੈਂਸਿੰਗ ਲਾਜ਼ਮੀ ਹੈ।

ਸਕੂਲ, ਕਾਲਜ, ਯੂਨੀਵਰਸਿਟੀਆਂ ਪੂਰਨ ਤੌਰ 'ਚ ਖੋਲ੍ਹੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਹੜੇ ਵਿਦਿਆਰਥੀਆਂ ਦੀ 15 ਸਾਲ ਤੋਂ ਵਧੇਰੇ ਉਮਰ ਹੈ, ਉਨ੍ਹਾਂ ਨੂੰ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ 'ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ 'ਚ ਮਾਸਕ ਪਾਉਣਾ ਲਾਜ਼ਮੀ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸਕੂਲ ਖੋਲ੍ਹਣ ਚੁਫੇੜੇ ਮੰਗ ਅਤੇ ਬੱਚਿਆਂ ਦੀ ਖਰਾਬ ਹੁੰਦੀ ਪੜ੍ਹਾਈ ਨੂੰ ਮੱਦਨੇਜ਼ਰ ਰੱਖਦੇ ਹੋਏ 7 ਫਰਵਰੀ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ 8 ਫਰਵਰੀ ਤੋਂ ਸਕੂਲ-ਕਾਲਜ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।