ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਗੁਰਮੀਤ ਸਿੰਘ ਇੰਜੀਨੀਅਰ ਨੂੰ ਮਿਲੀ 28 ਦਿਨ ਦੀ ਪੈਰੋਲ 

ਏਜੰਸੀ

ਖ਼ਬਰਾਂ, ਪੰਜਾਬ

ਪੁੱਤਰ ਨੂੰ ਲੈਣ ਪਟਿਆਲਾ ਤੋਂ ਪਹੁੰਚੇ ਉਨ੍ਹਾਂ ਦੇ ਮਾਤਾ 

Gurmeet Singh Engineer got 28 days parole

ਇੱਕ ਹੋਰ ਬੰਦੀ ਸਿੰਘ ਨੂੰ ਮਿਲੀ ਪੈਰੋਲ 

ਕੌਮੀ ਇਨਸਾਫ਼ ਮੋਰਚੇ ਵਲੋਂ ਕੀਤਾ ਗਿਆ ਨਿੱਘਾ ਸਵਾਗਤ

ਚੰਡੀਗੜ੍ਹ : ਬੰਦੀ ਸਿੰਘਾਂ ਵਿਚੋਂ ਭਾਈ ਗੁਰਮੀਤ ਸਿੰਘ ਇੰਜਨੀਅਰ ਹੁਰਾਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚੋਂ 28 ਦਿਨਾਂ ਲਈ ਪੈਰੋਲ ਮਿਲੀ। ਜ਼ਿਕਰਯੋਗ ਹੈ ਉਨ੍ਹਾਂ ਨੂੰ 2013 ਵਿਚ ਪਹਿਲੀ ਵਾਰ ਉਸ ਸਮੇਂ ਪਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਹੁਰਾਂ ਵਲੋਂ ਮਰਨ ਵਰਤ ਰੱਖ ਕੇ ਮੋਰਚਾ ਲਗਾਇਆ ਗਿਆ ਸੀ। 

ਇਹ ਵੀ ਪੜ੍ਹੋ : ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਲਈ ਅੱਗੇ ਆਈ ਯੂਨਾਈਟਿਡ ਸਿੱਖਜ਼ 

ਅੱਜ ਪੈਰੋਲ 'ਤੇ ਬਾਹਰ ਆਉਣ ਮੌਕੇ ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਐਡਵੋਕੇਟ ਦਿਲਸ਼ੇਰ ਸਿੰਘ ਅਤੇ ਬਾਪੂ ਗੁਰਚਰਨ ਸਿੰਘ ਉਨ੍ਹਾਂ ਨੂੰ ਜੇਲ੍ਹ ਬਾਹਰੋਂ ਲੈਣ ਪਹੁੰਚੇ। ਇਹ ਪੈਰੋਲ ਦੀ ਰਿਹਾਈ ਦੇਰ ਸ਼ਾਮ ਹੋਈ ਅਤੇ ਉਹ 7 ਵਜੇ ਗੁਰੂ ਘਰ ਪਹੁੰਚੇ। ਕਰੀਬ 8 ਵਜੇ ਪਟਿਆਲੇ ਤੋਂ ਉਨ੍ਹਾਂ ਦੇਬਜ਼ੁਰਗ ਮਾਤਾ ਜੀ ਲੈਣ ਲਈ ਪੁੱਜੇ ਤਾਂ ਮਾਂ ਪੁੱਤ ਦੀ ਮਿਲਣੀ ਬਹੁਤ ਭਾਵੁਕਤਾ ਵਾਲੀ ਸੀ।

ਇਹ ਵੀ ਪੜ੍ਹੋ : 2021-22 ਵਿੱਚ ਭਾਜਪਾ ਨੂੰ ਮਿਲਿਆ ਸਭ ਤੋਂ ਵੱਧ 614 ਕਰੋੜ ਰੁਪਏ ਚੰਦਾ : ਏ.ਡੀ.ਆਰ ਰਿਪੋਰਟ

ਜ਼ਿਕਰਯੋਗ ਹੈ ਕਿ ਮੌਜੂਦਾ ਸਰਕਾਰ ਵੱਲੋਂ 2 ਵਾਰ ਇਨ੍ਹਾਂ ਦੀ ਪੈਰੋਲ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਆਪਣੇ ਵਿਚਾਰ ਦਿੰਦਿਆਂ ਕਿਹਾ ਕੌਮੀ ਇਨਸਾਫ਼ ਮੋਰਚੇ ਵਿਚ ਪੁੱਜੀਆਂ ਸੰਗਤਾਂ ਦੀਆਂ ਭਾਵਨਾਵਾਂ ਅੱਗੇ ਸਾਡਾ ਸਿਰ ਝੁਕਦਾ ਹੈ। ਜਦੋਂ ਸਾਨੂੰ ਜੇਲ੍ਹ ਵਿਚ ਸਪੀਕਰ ਦੀ ਆਵਾਜ਼ ਅਤੇ ਜੈਕਾਰੇ ਸੁਣਦੇ ਹਨ ਤਾਂ ਸਾਡਾ ਮਨ ਬਹੁਤ ਭਾਵੁਕ ਹੋ ਜਾਂਦਾ ਹੈ । ਸਾਡੇ ਹੱਥ ਵਾਹਿਗੁਰੂ ਅਤੇ ਕੌਮ ਦੇ ਸ਼ੁਕਰਾਨੇ ਵਿਚ ਝੁਕ ਜਾਂਦੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਮੋਰਚੇ ਵਿਚੋਂ ਰੁਪਿੰਦਰ ਸਿੰਘ ਸਿੱਧੂ, ਗੁਰਜੰਟ ਸਿੰਘ , ਜਸਵਿੰਦਰ ਸਿੰਘ ਰਾਜਪੁਰਾ, ਗੁਰਸੇਵਕ ਸਿੰਘ ਧੂੜਕੋਟ ਅਤੇ ਹੋਰ ਸਿੱਖ ਸੰਗਤਾਂ ਪਹੁੰਚੀਆਂ।