Punjab Weather: ਪੰਜਾਬ ਵਿਚ 2 ਦਿਨ ਮੀਂਹ ਦਾ ਅਲਰਟ, ਪਵੇਗਾ ਬਸੰਤ ਦਾ ਪਹਿਲਾ ਮੀਂਹ  

ਏਜੰਸੀ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।

File Photo

Punjab Weather: ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।  

ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿ ਸਕਦੇ ਹਨ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ 18 ਅਤੇ 19 ਤਾਰੀਖ਼ ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।

ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਫਿਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ ਅਤੇ 15 ਫਰਵਰੀ ਨੂੰ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪੈ ਸਕਦਾ ਹੈ, ਜਿਸ ਤੋਂ ਬਾਅਦ 18 ਅਤੇ 19 ਤਾਰੀਖ਼ ਨੂੰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ। 

(For more Punjabi news apart from Punjab Weather, stay tuned to Rozana Spokesman)