ਅਮਰੀਕਾ ਤੋਂ ਜਹਾਜ਼ ਰਾਤ 12:30 ਵਜੇ ਕਰੇਗਾ ਏਅਰਪੋਰਟ ‘ਤੇ ਕਰੇਗਾ ਲੈਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਧਿਕਾਰੀਆਂ ਦੇ ਨਾਲ ਮਿਲਣ ਤੋਂ ਬਾਅਦ ਜਾਣਕਾਰੀ ਕੀਤੀ ਸਾਂਝੀ

The plane from America will land at the airport at 12:30 am

ਅੰਮ੍ਰਿਤਸਰ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਧਿਕਾਰੀਆਂ ਦੇ ਨਾਲ ਮਿਲਣ ਤੋਂ ਬਾਅਦ ਜਾਣਕਾਰੀ ਸਾਂਝੀ ਕੀਤੀ ਹੈ ਕਿ ਅਮਰੀਕਾ ਤੋਂ ਜਹਾਜ ਰਾਤ 12.30 ਵਜੇ ਲੈਂਡ ਕਰੇਗਾ। ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਕਰੋੜਾ ਲੋਕ ਵਿਦੇਸ਼ਾਂ  ਵਿੱਚ ਕੰਮ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹਰ ਪਾਰਟੀ ਇਕ ਦੂਜੀ ਸਰਕਾਰ ਉੱਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਨੇਕਿਹਾ ਹੈ ਕਿ ਹਰ ਪਾਰਟੀ ਦੇ ਆਗੂ ਸਿਆਸਤ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਨੌਜਵਾਨ ਵਿਦੇਸ਼ ਵਿੱਚ ਜਾਂਦੇ ਹਨ ਕਿਉਂਕਿ ਨੌਕਰੀਆਂ ਨਹੀਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਸਿਰਫ ਮੀਡੀਆ ਦੀਆਂ ਸੁਰਖੀਆ ਬਣਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇੰਨ੍ਹਾਂ ਲੋਕਾਂ ਦੇ ਮੁੜ ਵਸੇਬੇ ਕਰਨੇ ਚਾਹੀਦੇ ਹਨ। ਔਜਲਾ ਨੇ ਕਿਹਾ ਹੈ ਕਿ ਜਿਹੜੇ ਵੀ ਵਿਦੇਸ਼ਾਂ ਵਿੱਚ ਆਏ ਹਨ 99 ਫੀਸਦ ਲੋਕ ਕਰਜੇ ਚੁੱਕ ਕੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਕਲੀ ਦੁੱਧ, ਖਾਦਾ ਅਤੇ ਸਭ ਕੁਝ ਖਰਾਬ ਵਿਕ ਰਿਹਾ ਹੈ ਉਨ੍ਹਾਂ ਬਾਰੇ ਸਰਕਾਰ ਕਿੱਥੇ ਹੈ।

ਔਜਲਾ ਨੇ ਕਿਹਾ ਹੈ ਕਿ ਸਰਕਾਰ ਨੂੰ ਇਨ੍ਹਾਂ ਦੇ ਮੁੜ ਵਸੇਵੇਂ ਦੀ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇਕਿਹਾ ਹੈ ਕਿ ਪੰਜਾਬ ਵਿੱਚ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਪਰਿਵਾਰਾਂ ਨਾਲ ਖੜ੍ਹਨਾ ਚਾਹੀਦਾ ਹੈ ਨਾ ਕਿ ਸਿਆਸਤ ਕਰਨ।