ਜਲੰਧਰ 'ਚ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਟਸਐਪ ਤੋਂ ਪਾਕਿਸਤਾਨ ਬੈਠੇ ਏਜੰਟਾਂ ਨੂੰ ਭੇਜਦਾ ਸੀ ਜਾਣਕਾਰੀ...

Pakistani spy arrested in Jalandhar

ਚੰਡੀਗੜ੍ਹ : ਪੰਜਾਬ ਪੁਲਿਸ ਦੇ ਖੂਫੀਆ ਵਿੰਗ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਵਾਸੀ ਰਾਮ ਕੁਮਾਰ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕਰ ਕੇ ਸੂਬੇ 'ਚ ਸਰਗਰਮ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਭਰੋਸੇਯੋਗ ਸੂਤਰਾਂ ਅਤੇ ਸਹਿਯੋਗੀ ਏਜੰਸੀਆਂ ਤੋਂ ਮਿਲੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਉਪਰੇਸ਼ਨਜ਼ ਸੈਲ ਆਫ਼ ਇੰਟੈਲੀਜੈਂਸ ਨੇ ਇਕ ਜਾਸੂਸੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਕਿਹਾ ਕਿ ਰਾਮ ਕੁਮਾਰ ਨੇ ਕਬੂਲ ਕੀਤਾ ਕਿ ਉਸ ਨੇ ਸੈਨਾ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਸੋਸ਼ਲ ਮੀਡੀਆ ਜ਼ਰੀਏ ਪਾਕਿਸਤਾਨੀ ਹੈਂਡਲਰ ਨੂੰ ਦਿੱਤੀ। ਇਸ ਤੋਂ ਇਲਾਵਾ ਉਸ ਨੇ ਮਿਲਟਰੀ ਅਫ਼ਸਰਾਂ ਦੇ ਮੋਬਾਈਲ ਨੰਬਰ ਵੀ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ ਨੂੰ ਦਿੱਤੇ। ਜਾਣਕਾਰੀ ਦੇਣ ਬਦਲੇ ਉਸ ਨੂੰ ਵੱਖ-ਵੱਖ ਮੌਕਿਆਂ ਉਤੇ ਪੈਸਿਆਂ ਦਾ ਭੁਗਤਾਨ ਕੀਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਘਟਨਾ ਤੋਂ ਬਾਅਦ ਉਸ ਦੇ ਹੈਂਡਲਰਸ ਫ਼ੌਜ ਦੀ ਹਰਕਤ ਜਾਣਨ ਲਈ ਹੋਰ ਉਤਸੁਕ ਹੋ ਗਏ। ਇਸ ਤੋਂ ਇਲਾਵਾ ਉਸ ਪਾਸੋਂ ਦੋ ਮੋਬਾਈਲ ਫ਼ੋਨ, ਚਾਰ ਸਿੰਮ ਕਾਰਡ ਬਰਾਮਦ ਕੀਤੇ ਗਏ। ਉਸ ਨੇ ਕਿਹਾ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਲੈਣ ਲਈ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਤਾਂ ਜੋ ਸੂਬੇ ਵਿਚ ਸਰਗਰਮ ਸਮੁੱਚੇ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।