ਪਿੰਡ ਕੋਲਿਆਵਾਲੀ ਵਿਖੇ ਕੀਤਾ ਗਿਆ ਜਥੇਦਾਰ ਦਿਆਲ ਸਿੰਘ ਕੋਲਿਆਵਾਲੀ ਦਾ ਅੰਤਿਮ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਆਗੂ ਪਹੁੰਚੇ...

Koliawali

ਚੰਡੀਗੜ੍ਹ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਿਆਲ ਸਿੰਘ ਕੋਲਿਆਵਾਲੀ  ਸਾਬਕਾ ਚੇਅਰਮੈਨ ਦਾ ਅਜ ਪਿੰਡ ਕੋਲਿਆਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਪਹੁੰਚੇ। ਅਕਾਲੀ ਸਰਕਾਰ ਸਮੇਂ ਦਿਆਲ ਸਿੰਘ ਕੋਲਿਆਵਾਲੀ ਪੰਜਾਬ ਐਗਰੋ ਦੇ ਚੇਅਰਮੈਨ ਵੀ ਰਹੇ। ਉਹ ਬਾਦਲ ਪਰਿਵਾਰ ਦੇ ਨਜਦੀਕੀ ਸਨ।

ਕੋਲਿਆਵਾਲੀ ਬੀਤੇ ਲੰਮੇ ਸਮੇ ਤੋ ਬਿਮਾਰ ਚਲ ਰਹੇ ਸਨ ਜਿਨਾਂ ਦਾ ਇਲਾਜ ਦਿਲੀ ਦੇ ਮੇਦਾਂਤਾ ਹਸਪਤਾਲ ਵਿਖੇ ਚਲ ਰਿਹਾ ਸੀ ਅੱਜ ਸਵੇਰੇ ਉਹਨਾਂ ਦਾ ਦਿਹਾਂਤ ਹੋ ਗਿਆ । ਉਹਨਾਂ ਦਾ ਅੰਤਿਮ ਸੰਸਕਾਰ ਅਜ ਪਿੰਡ ਕੋਲਿਆਵਾਲੀ ਵਿਖੇ ਕਰ ਦਿੱਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਕਈ ਸੀਨੀਅਰ ਆਗੂ ਪਹੁੰਚੇ।