Breaking : ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ

Corona Virus

 

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦੇ ਕਹਿਰ ਨੂੰ ਹੁਣ ਠੱਲ੍ਹ ਪੈ ਗਈ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ 'ਚ ਕੋਰੋਨਾ ਮਹਾਮਾਰੀ ਕਾਰਨ ਲਾਈਆਂ ਗਈਆਂ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦਿੱਤੇ ਹਨ ਤੇ ਕਿਹਾ ਹੈ ਕਿ ਪਾਬੰਦੀਆਂ ਤਾਂ ਹਟਾ ਦਿੱਤੀਆਂ ਗਈਆਂ ਹਨ ਪਰ ਫਿਰ ਵੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। 

 

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਨੂੰ ਪੂਰਨ ਤੌਰ 'ਤੇ ਹਟਾ ਦਿੱਤਾ ਜਾਵੇ। ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਜੋ ਇਹ ਮਹਾਮਾਰੀ ਦੁਬਾਰਾ ਨਾ ਫੈਲ ਸਕੇ।